06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਆਪ’ ਦੇ ਸੀਨੀਅਰ ਆਗੂ ਕੰਵਰਇਕਬਾਲ ਸਿੰਘ ਨੇ ਵਿਧਾਨ ਸਭਾ ਚੋਣਾਂ ਲਈ ਹਲਕੇ ਤੋਂ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਨਿਭਾ ਚੁੱਕੇ ਸੇਵਾਵਾਂ

ਕਪੂਰਥਲਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ 13 ਵਰ੍ਹਿਆਂ ਤੋਂ ਆਮ ਆਦਮੀ ਪਾਰਟੀ ਵਿਚ ਸਮਰਪਿਤ ਦੀ ਭਾਵਨਾ ਨਾਲ ਸੇਵਾ ਨਿਭਾ ਰਹੇ ਉੱਘੇ ਸ਼ਾਇਰ ਕੰਵਰਇਕਬਾਲ ਸਿੰਘ ਨੇ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ ਹੈ | ਜ਼ਿਲ੍ਹਾ ਟਰੇਡਜ਼ ਕਮਿਸ਼ਨ ਦੇ ਚੇਅਰਪਰਸਨ ਵਜੋਂ ਕਾਰਜਸ਼ੀਲ ਕੰਵਰਇਕਬਾਲ ਸਿੰਘ ਪਾਰਟੀ ਵਲੋਂ ਮਨਾਈ ਗਈ ਪੰਜ ਮੈਂਬਰੀ ਸਭਿਆਚਾਰਕ ਕਮੇਟੀ ਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਮੈਂਬਰ ਵਜੋਂ ਗੁਜਰਾਤ, ਦਿੱਲੀ, ਹਰਿਆਣਾ ਤੇ ਹੋਰ ਰਾਜਾਂ ’ਚ ਸਮੇਂ-ਸਮੇਂ ਹੋਈਆਂ ਚੋਣਾਂ ’ਚ ਅਬਜ਼ਰਵਰ ਵਜੋਂ ਤੇ ਵੱਖ-ਵੱਖ ਰਾਜਾਂ ’ ਚ ਸਟਾਰ ਪ੍ਰਚਾਰਕ ਵਜੋਂ ਸੇਵਾ ਨਿਭਾਅ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਉਹ ਪਾਰਟੀ ਦੇ ਮੌਜੂਦਾ ਹਲਕਾ ਇੰਚਾਰਜ ਤੇ ਟਿਕਟ ਲੈਣ ਦੇ ਹੋਰ ਚਾਹਵਾਨ ਅੱਗੇ ਨਾਲੋਂ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਦੇ ਸਮਰੱਥ ਹਨ | ਉਨ੍ਹਾਂ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਪਾਰਟੀ ਵਲੋਂ ਟਿਕਟ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ 2014 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵੀ ਉਹ ਆਮ ਆਦਮੀ ਪਾਰਟੀ ਦੇ ਖ਼ਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਭਾਈ ਬਲਦੀਪ ਸਿੰਘ ਦੇ ਹੱਕ ਵਿਚ ਦਿਨ ਰਾਤ ਇਕ ਕਰਕੇ ਕੰਮ ਕਰ ਚੁੱਕੇ ਹਨ |

Ad Position 21
repet_subhas-goyals [Copy P29]
ਕੰਵਰਇਕਬਾਲ ਸਿੰਘ 06-09-2026

Ad Position 22
No active advertisement
ਪਿਛਲੀ ਖ਼ਬਰ ਡਾ. ਚੱਬੇਵਾਲ ਦੀ ਅਗਵਾਈ ਹੇਠ ਪਿੰਡ ਢੱਕ ਪੰਡੋਰੀ ਤੋਂ ਮੁਫ਼ਤ ਤੀਰਥ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਸਿੱਖ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਸੁਲਤਾਨਪੁਰ ਲੋਧੀ ਹਲਕੇ ਦੇ ਅਕਾਲੀ ਆਗੂਆਂ ਵਲੋਂ ਨਿੰਦਾ
Ad Position 24