06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਵੋਟਰ ਜਾਗਰੂਕਤਾ ਅਭਿਆਨ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਭੁਲੱਥ, 5 ਸਤੰਬਰ (ਮਨਜੀਤ ਸਿੰਘ ਰਤਨ)-ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਵਿਖੇ ‘ਵੋਟਰ ਜਾਗਰੂਕਤਾ ਅਭਿਆਨ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸਮਾਗਮ ਵਿੱਚ ਵਾਇਸ ਪਿ੍ੰਸੀਪਲ ਵਿਜੈ ਸ਼ੰਕਰ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੀ ਤਾਕਤ ਦੇ ਆਧਾਰ ‘ਤੇ ਰਾਸ਼ਟਰ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ .

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭੁਲੱਥ, 5 ਸਤੰਬਰ (ਮਨਜੀਤ ਸਿੰਘ ਰਤਨ)-ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਵਿਖੇ ‘ਵੋਟਰ ਜਾਗਰੂਕਤਾ ਅਭਿਆਨ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸਮਾਗਮ ਵਿੱਚ ਵਾਇਸ ਪਿ੍ੰਸੀਪਲ ਵਿਜੈ ਸ਼ੰਕਰ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੀ ਤਾਕਤ ਦੇ ਆਧਾਰ ‘ਤੇ ਰਾਸ਼ਟਰ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ . ਗਗਨਦੀਪ ਸਿੰਘ ਨੇ ਇਸ ਸੰਬੰਧੀ ਵਿਸ਼ੇਸ਼ ਲੈਕਚਰ ਦਿੱਤਾ | ਉਨ੍ਹਾਂ ਨੇ 18 ਸਾਲ ਤੋਂ ਵੱਧ ਹੋ ਚੁੱਕੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਹਰ ਵਿਦਿਆਰਥੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਤੇ ਵੋਟ ਦੀ ਵਰਤੋਂ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝਣ ਲਈ ਕਿਹਾ | ਸਟੇਜ ਸੰਚਾਲਨ ਦਾ ਕਾਰਜ ਡਾ.ਮੁਖਵੀਰ ਸਿੰਘ ਵੱਲੋਂ ਬਾਖ਼ੂਬੀ ਨਿਭਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ | ਭਾਸ਼ਣ ਮੁਕਾਬਲਿਆਂ ਵਿੱਚ ਪ੍ਰੋ.ਗੁਰਵਿੰਦਰ ਸਿੰਘ, ਪ੍ਰੋ ਹਰਪ੍ਰੀਤ ਕੌਰ ਅਤੇ ਪ੍ਰੋ. ਜਸਵੀਰ ਕੁਮਾਰ ਵੱਲੋਂ ਜੱਜ -ਸਾਹਿਬਾਨ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਸੰਸਾ-ਪੱਤਰ ਦਿੱਤੇ ਗਏ | ਕਾਲਜ ਦੇ ਸਮੂਹ ਵਿਦਿਆਰਥੀ ਅਤੇ ਕਾਲਜ ਸਟਾਫ਼ ਇਸ ਸਮਾਗਮ ਵਿੱਚ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਕੌਂਸਲਰ ਰਾਜਨਪਾਲ ਸਿੰਘ ਨੂੰ ਐਸ.ਸੀ. ਵਿਭਾਗ ਦਾ ਜਨਰਲ ਸਕੱਤਰ ਬਣਾਇਆ ਅਗਲੀ ਖ਼ਬਰ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਰਜਿੰਦਰ ਸਿੰਘ ਚੰਦੀ ਜ਼ਿਲ੍ਹੇ ਦੇ ਸਰਪ੍ਰਸਤ ਬਣੇ ਫਗਵਾੜਾ ਕਾਰਜਕਾਰਨੀ ’ਚ ਇਕਬਾਲ ਵਾਲੀਆ...
Ad Position 24