07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੇਕਰ ਸਰਕਾਰ ਨੇ ਵਤੀਰਾ ਨਾ ਬਦਲਿਆ ਤਾਂ ਪੈਨਸ਼ਨਰ ਚੋਣਾਂ ’ਚ ‘ਆਪ’ ਨੂੰ ਬਹਾਰ ਦਾ ਰਸਤਾ ਦਿਖਾਉਣਗੇ-ਦਲਬੀਰ ਸਿੰਘ ਖਹਿਰਾ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਜਲੰਧਰ ਸ਼ਕਤੀ ਸਦਨ ਅੱਗੇ ਧਰਨਾ ਅੱਜ

ਕਪੂਰਥਲਾ, 6 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਰਜਿ. ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਨਵਾਂ ਪਿੰਡ ਗੇਟਵਾਲਾ ਵਿਖੇ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹੇ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ, ਕੁੱਝ ਪ੍ਰਵਾਸੀਆਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਜਾਣ ਤੇ ਉਨ੍ਹਾਂ ਦੀ ਪੰਜਾਬ ਵਿਚ ਵੋਟ ਬਣਾਉਣ ਤੇ ਪ੍ਰਾਪਰਟੀ ਖ਼ਰੀਦਣ ‘ਤੇ ਰੋਕ ਲਗਾਈ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਜੇ ਕੁਮਾਰ ਤੇ ਤਰਲੋਕ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਹੈ ਤਾਂ ਪੰਜਾਬ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ | ਕਿਸਾਨ ਆਗੂਆਂ ਨੇ ਪਿੰਡ ਘੁੱਗਬੇਟ ਨੇੜੇ ਕਣਕ ਦੇ ਗੁਦਾਮਾਂ ਵਿਚੋਂ ਉੱਡ ਰਹੀ ਸੁਸਰੀ ਜੋ ਨੇੜਲੇ ਪਿੰਡਾਂ ਦੇ ਲੋਕਾਂ ਦੀਆਂ ਕੋਠਿਆਂ ਦੀ ਛੱਤਾਂ ਤੱਕ ਪਹੁੰਚ ਰਹੀ ਹੈ ਤੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈ ਕੇ ਕਾਰਵਾਈ ਕੀਤੀ ਜਾਵੇ | ਮੀਟਿੰਗ ਵਿਚ ਜਸਪਾਲ ਸਿੰਘ, ਤਰਲੋਕ ਸਿੰਘ, ਦੀਦਾਰ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਮੋਹਿੰਦਰ ਸਿੰਘ, ਗੁਰਦੇਵ ਸਿੰਘ, ਬਲਕਾਰ ਸਿੰਘ, ਬਲਰਾਜ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |

Ad Position 21
repet_subhas-goyals [Copy P29]
ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਹੋਈ ਨਵਾਂ ਪਿੰਡ ਗੇਟਵਾਲਾ ’ਚ ਮੀਟਿੰਗ 07-09-2026

Ad Position 22
No active advertisement
ਪਿਛਲੀ ਖ਼ਬਰ ਆਦਮਪੁਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਪੰਜਾਬ ਸਰਕਾਰ ਗੁਰੂ ਸਾਹ... ਅਗਲੀ ਖ਼ਬਰ ਸਿੱਖ ਮਸਲਿਆਂ ਨੂੰ ਹੱਲ ਨਾ ਕੀਤਾ ਤਾਂ ਆਮ ਚੋਣਾਂ ’ਚ ਲੇਬਰ ਪਾਰਟੀ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ-ਸਿੱਖ ਫੈਡਰੇਸ਼ਨ ਯੂ....
Ad Position 24