ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀ ਧੂਮ
ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਐਸ. ਡੀ.
ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਕਰਨਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਣ ਭਗਤੀ ਅਤੇ ਸਭਿਆਚਾਰਕ ਰੰਗ ਵਿਚ ਰੰਗਿਆ ਨਜ਼ਰ ਆਇਆ | ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕ ਅਤੇ ਅਭਿਨੈ ਰਾਹੀਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਹਾਊਸਾਂ ਵੱਲੋਂ ਸੁੰਦਰ ਡਾਂਸ ਅਤੇ ਰਾਮ ਲੀਲਾ ਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ | ਰੰਗ-ਬਰੰਗੀਆਂ ਪੋਸ਼ਾਕਾਂ, ਮਨਮੋਹਕ ਅਦਾਕਾਰੀ ਅਤੇ ਭਗਤੀਮਈ ਮਾਹੌਲ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਵਰਗੇ ਸਮਾਗਮ ਬੱਚਿਆਂ ਨੂੰ ਆਪਣੀ ਪ੍ਰਾਚੀਨ ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਵਾਈਸ ਪਿ੍ੰਸੀਪਲ ਪੂਨਮ ਧੀਰ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕਿ੍ਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖੀ ਜੀਵਨ ਲਈ ਪੇ੍ਰਰਨਾ ਦਾ ਸਰੋਤ ਹਨ | ਇਸ ਮੌਕੇ ਸਕੂਲ ਦੀ ਮੈਡਮ ਪੂਨਮ ਧੀਰ, ਨੀਤੂ, ਮਨਦੀਪ, ਮੰਜੂ, ਕੀਰਤੀ, ਰੇਖਾ ਸ਼ਰਮਾ, ਭਾਰਤੀ, ਸ਼ੀਤਲ, ਰੂਬਲ, ਰਮਨ, ਕੰਚਨ, ਦਿਵਿਆ, ਬਲਬੀਰ, ਕਰੁਣਾ, ਅਨੀਕੇਤ ਸਮੇਤ ਸਮੂਹ ਸਟਾਫ਼ ਹਾਜ਼ਰ ਸੀ | ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |