ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜਥਾ ਕਿਸਾਨੀ ਮੋਰਚੇ ’ਚ ਹਿੱਸਾ ਲੈਣ ਲਈ ਭੁਲੱਥ ਤੋਂ ਰਵਾਨਾ
ਭੁਲੱਥ, 6 ਸਤੰਬਰ (ਮਨਜੀਤ ਸਿੰਘ ਰਤਨ)-ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਕਿਸਾਨੀ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਜਥੇ ਦੀ ਰਵਾਨਗੀ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਨਾਲ ਜੁੜੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਸਰਕਾਰਾਂ ‘ਤੇ ਦਬਾਅ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮਹਿੰਦਰ ਸਿੰਘ ਸਾਬਕਾ ਸਰਪੰਚ, ਕਮਲਜੀਤ ਸਿੰਘ ਮੱਲੀ, ਝਿਰਮਲ ਸਿੰਘ, ਪਰਮਜੀਤ ਸਿੰਘ ਬਾਗੜੀਆਂ, ਕੁਲਦੀਪ ਸਿੰਘ, ਰਸ਼ਪਾਲ ਸਿੰਘ , ਕਾਬਲ ਸਿੰਘ ਢਿੱਲੋਂ, ਕੁਲਵੰਤ ਸਿੰਘ, ਨਰਿੰਦਰ ਸਿੰਘ, ਬਲਵੀਰ ਸਿੰਘ ਮੱਲੀ, ਕਸ਼ਮੀਰ ਸਿੰਘ ਨਾਗਰਾ, ਮੁਖ਼ਤਿਆਰ ਸਿੰਘ ਥਿੰਦ, ਕੁਲਵੰਤ ਸਿੰਘ, ਅਜੀਤ ਸਿੰਘ ਜੈਦ, ਉਮਰਾਓ ਸਿੰਘ ਬਾਗੜੀਆ ਹਾਜ਼ਰ ਸਨ |
ਅਜੀਤ ਡੈਸਕ
07-09-2026