ਰਾਸ਼ਟਰੀ ਪੋਸ਼ਣ ਹਫਤਾ ਮਨਾਇਆ
ਬੇਗੋਵਾਲ, 6 ਸਤੰਬਰ(ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਸੀ. ਐਚ.
ਬੇਗੋਵਾਲ, 6 ਸਤੰਬਰ(ਸੁਖਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ ਬੇਗੋਵਾਲ ਵਿਖੇ ਰਾਸ਼ਟਰੀ ਪੋਸ਼ਣ ਹਫਤਾ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਲੋਕਾਂ ਨੂੰ ਸੰਤੁਲਿਤ ਖੁਰਾਕ, ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਮੌਕੇ ‘ਤੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਰ ਸਾਲ ਦੁਨੀਆ ਭਰ ਵਿੱਚ 1 ਤੋਂ 7 ਸਤੰਬਰ ਤੱਕ ‘ਪੋਸ਼ਣ ਹਫ਼ਤਾ’ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪੋਸ਼ਣ ਦੀ ਮਹੱਤਤਾ ਨੂੰ ਸਮਝਾਇਆ ਜਾ ਸਕੇ ਅਤੇ ਪੋਸ਼ਣ ਨਾਲ ਸਬੰਧਿਤ ਸਮੱਸਿਆਵਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜਿੰਨਾ ਸੰਭਵ ਹੋ ਸਕੇ, ਹਰ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ, ਤਾਂ ਜੋ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਟਾਮਿਨ ਜਾਂ ਖਣਿਜ ਦੀ ਕਮੀ ਨਾ ਹੋਵੇ | ਉਹਨਾ ਇਹ ਵੀ ਕਿਹਾ ਕਿ ਨਵਜੰਮੇ ਬੱਚਿਆਂ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਕਿਉਂ ਜੋ ਮਾਂ ਦਾ ਦੁੱਧ ਗੁਣਾ ਨਾਲ ਭਰਪੂਰ ਹੁੰਦਾ ਹੈ | ਇਸ ਮੌਕੇ ਡਾ. ਰਾਜਪਾਲ ਸਿੰਘ, ਡਾ. ਪਵਨਪ੍ਰੀਤ ਕੌਰ, ਡਾ. ਅਮਰਿੰਦਰ ਸਿੰਘ, ਨੀਤੂ ਸਰੋਆ ਬੀਈਈ, ਜਤਿੰਦਰ ਕੌਰ ਆਦਿ ਹਾਜ਼ਰ ਸਨ |