ਸੰਨੀ ਛਾਬੜਾ ਨੂੰ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਕੀਤਾ ਸਨਮਾਨਿਤ
ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ (ਜੀ. ਐੱਮ.
ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ (ਜੀ.ਐੱਮ.ਐੱਸ) ਆਲੋਵਾਲ ਬਲਾਕ ਨਕੋਦਰ-2, ਜ਼ਿਲ੍ਹਾ ਜਲੰਧਰ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾ ਰਹੇ ਸੰਨੀ ਛਾਬੜਾ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਸਮਰਪਿਤ ਸੇਵਾਵਾਂ ਲਈ ਸਟੇਟ ਯੰਗ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ (ਆਈ.ਏ.ਐੱਸ) ਦੀ ਹਾਜ਼ਰੀ ਵਿੱਚ ਪ੍ਰਦਾਨ ਕੀਤਾ ਗਿਆ।ਇਹ ਪ੍ਰਾਪਤੀ ਜੀ.ਐੱਮ.ਐੱਸ ਅੱਲੋਵਾਲ, ਬਲਾਕ ਨਕੋਦਰ-2 ਅਤੇ ਜ਼ਿਲ੍ਹਾ ਜਲੰਧਰ ਲਈ ਮਾਣ ਵਾਲੀ ਗੱਲ ਹੈ। ਸੰਨੀ ਛਾਬੜਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਲਗਾਤਾਰ ਸਮਰਪਣ ਅਤੇ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਸੰਨੀ ਛਾਬੜਾ ਨੇ ਇਸ ਮਾਣ-ਸਨਮਾਨ ਲਈ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਆਪਣੇ ਵਿਦਿਆਰਥੀਆਂ, ਸਹਿਕਰਮੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।