06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਭਾਗੋਅਰਾਈਆਂ ’ਚ ਰਾਣਾ ਧੜੇ ਦੀ ਸਿਆਸੀ ਪਕੜ ਹੋਈ ਹੋਰ ਮਜ਼ਬੂਤ ਕਈ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਦਿੱਤਾ ਸਮਰਥਨ

ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਹਲਕੇ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਪਿੰਡ ਭਾਗੋਅਰਾਈਆਂ ਵਿਚ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ‘ਤੇ ਭਰੋਸਾ ਪ੍ਰਗਟਾਉਂਦਿਆਂ ਰਾਣਾ ਧੜੇ ਨਾਲ ਜੁੜਨ ਦਾ ਐਲਾਨ ਕੀਤਾ | ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਪਿੰਡ ਵਿਚ ਰਾਣਾ ਧੜੇ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਰਾਣਾ ਧੜੇ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਉਨ੍ਹਾਂ ਨਾਲ ਜੁੜਨਾ ਉਨ੍ਹਾਂ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਗਟਾਵਾ ਹੈ | ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਗੋਅਰਾਈਆਂ ਵਿਚ ਕਈ ਪਰਿਵਾਰਾਂ ਦੇ ਸਾਥ ਨਾਲ ਰਾਣਾ ਧੜਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ | ਇਸ ਮੌਕੇ ਮਨਜੀਤ ਸਿੰਘ ਸਿਵੀਆ, ਰਣਜੀਤ ਸਿੰਘ ਸਿਵੀਆ, ਰਿਟਾਇਰਡ ਇੰਸਪੈਕਟਰ (ਬੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਹਲਕੇ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਪਿੰਡ ਭਾਗੋਅਰਾਈਆਂ ਵਿਚ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ‘ਤੇ ਭਰੋਸਾ ਪ੍ਰਗਟਾਉਂਦਿਆਂ ਰਾਣਾ ਧੜੇ ਨਾਲ ਜੁੜਨ ਦਾ ਐਲਾਨ ਕੀਤਾ | ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਪਿੰਡ ਵਿਚ ਰਾਣਾ ਧੜੇ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਰਾਣਾ ਧੜੇ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਉਨ੍ਹਾਂ ਨਾਲ ਜੁੜਨਾ ਉਨ੍ਹਾਂ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਗਟਾਵਾ ਹੈ | ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਗੋਅਰਾਈਆਂ ਵਿਚ ਕਈ ਪਰਿਵਾਰਾਂ ਦੇ ਸਾਥ ਨਾਲ ਰਾਣਾ ਧੜਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ | ਇਸ ਮੌਕੇ ਮਨਜੀਤ ਸਿੰਘ ਸਿਵੀਆ, ਰਣਜੀਤ ਸਿੰਘ ਸਿਵੀਆ, ਰਿਟਾਇਰਡ ਇੰਸਪੈਕਟਰ (ਬੀ.ਐਸ.ਐਫ.) ਜਗਜੀਤ ਸਿੰਘ ਚੀਮਾ, ਰਿਟਾਇਰਡ ਇੰਸਪੈਕਟਰ (ਬੀ.ਐਸ.ਐਫ.) ਜਰਨੈਲ ਸਿੰਘ ਚੀਮਾ, ਜਸਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਗੌਰਵ ਭੱਟੀ, ਜਸਵੰਤ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ ਅਤੇ ਇੰਦਰਜੀਤ ਸਿੰਘ ਸਮੇਤ ਕਈ ਹੋਰ ਵਰਕਰ ਰਾਣਾ ਧੜੇ ਨਾਲ ਜੁੜੇ ਜਿਨ੍ਹਾਂ ਨੂੰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਸੰਤੋਖ ਸਿੰਘ ਬੱਗਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਾ ਸਿੰਘ ਕਾਲੇਵਾਲ, ਮੈਂਬਰ ਜਰਨੈਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਨੰਬਰਦਾਰ ਸਤਨਾਮ ਸਿੰਘ ਡੇਰੇ ਵਾਲੇ, ਗੁਰਮੀਤ ਸਿੰਘ, ਦਰਸ਼ਨ ਸਿੰਘ, ਸਰਪੰਚ ਗੁਰਮੀਤ ਸਿੰਘ ਵਾਟਾਂਵਾਲੀ ਖੁਰਦ, ਮੈਂਬਰ ਸ਼ਮਸ਼ੇਰ ਸਿੰਘ ਰਾਮੇ, ਸੁਰਜੀਤ ਸਿੰਘ ਸ਼ਾਹਵਾਲਾ, ਸਰਪੰਚ ਜਸਵੀਰ ਸਿੰਘ ਹਾਜੀਪੁਰ, ਚੇਅਰਮੈਨ ਹਰਚਰਨ ਸਿੰਘ ਬੱਗਾ, ਸਾਬਕਾ ਸਰਪੰਚ ਜਸਵੀਰ ਸਿੰਘ ਤਰਫ਼ ਹਾਜੀ, ਬਾਬਾ ਪਿ੍ਤਪਾਲ ਸਿੰਘ ਪਾਲੀ, ਮਨਪ੍ਰੀਤ ਸਿੰਘ ਮੋਨੂੰ, ਰਿਟਾਇਰਡ ਸਬ-ਇੰਸਪੈਕਟਰ ਪੰਜਾਬ ਪੁਲਿਸ ਬਖ਼ਸ਼ੀਸ਼ ਰਾਮ ਅਤੇ ਕੁਲਵੰਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਭੁਲੱਥ ’ਚ ਸਫ਼ਾਈ ਮੁਹਿੰਮ ਜ਼ੋਰਾਂ ’ਤੇ ਅਗਲੀ ਖ਼ਬਰ ਨਡਾਲਾ-ਬੇਗੋਵਾਲ ਰੋਡ ’ਤੇ ਨੀਂਦ ਵਿਚ ਛੋਟੇ ਹਾਥੀ ਚਾਲਕ ਨੇ ਟਰੈਕਟਰ-ਟਰਾਲੀ ਨੂੰ ­ਮਾਰੀ ਟੱਕਰ, ਛੋਟਾ ਹਾਥੀ ਚਾਲਕ ਜ਼ਖਮੀ...
Ad Position 24