06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਭੁਲੱਥ ’ਚ ਸਫ਼ਾਈ ਮੁਹਿੰਮ ਜ਼ੋਰਾਂ ’ਤੇ

ਭੁਲੱਥ, 6 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭੁਲੱਥ ਸ਼ਹਿਰ ਵਿਚ ਸਫ਼ਾਈ ਅਭਿਆਨ ਜ਼ੋਰਾਂ ‘ਤੇ ਚੱਲ ਰਿਹਾ ਹੈ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਸੇਵਕਾਂ ਵੱਲੋਂ ਲਗਾਤਾਰ ਸਫ਼ਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਦੁਪਹਿਰ ਵੇਲੇ ਵੀ ਸਫ਼ਾਈ ਸੇਵਕ ਆਪਣੀ ਡਿਊਟੀ ‘ਤੇ ਤਾਇਨਾਤ ਦੇਖੇ ਗਏ | ਸਫ਼ਾਈ ਸੇਵਕਾਂ ਵੱਲੋਂ ਭੁਲੱਥ ਦੇ ਸਰਕਾਰੀ ਕਾਲਜ, ਤਹਿਸੀਲ ਕੰਪਲੈਕਸ ਨੇੜੇ ਸਮੇਤ ਸ਼ਹੀਦ ਭਗਤ ਸਿੰਘ ਪਾਰਕ ਦੀ ਸਫ਼ਾਈ ਕੀਤੀ ਗਈ ਸੀ | ਸਫ਼ਾਈ ਸੇਵਕਾਂ ਵੱਲੋਂ ਸ਼ਹਿਰ ਦੇ ਮੁਹੱਲਾ ਸਲਾਮਤਪੁਰ ਤੋਂ ਪਿੰਡ ਭਗਵਾਨਪੁਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸਿਆਂ ਤੋਂ ਭੰਗ-ਬੂਟੀ ਤੇ ਕੂੜਾ ਹਟਾਇਆ ਗਿਆ | ਇਸ ਤੋਂ ਇਲਾਵਾ ਅੱਡਾ ਨਡਾਲਾ ਦੀ ਫਿਰਨੀ ਨੇੜੇ ਲੱਗੇ ਕੂੜੇ ਦੇ ਢੇਰ ਨੂੰ ਵੀ ਸਾਫ਼ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਭੁਲੱਥ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਇਹ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ | ਇਸ ਤਹਿਤ ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ, ਮੇਨ ਰੋਡ, ਲਿੰਕ ਸੜਕਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ | ਸ਼ਹਿਰ ਦੇ ਇੱਕ ਤੋਂ ਬਾਅਦ ਇੱਕ ਹਿੱਸੇ ਨੂੰ ਕਵਰ ਕਰਦਿਆਂ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ | ਸਫ਼ਾਈ ਸੇਵਕਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕੁੱਝ ਲੋਕ ਸੜਕਾਂ ਦੇ ਕਿਨਾਰਿਆਂ ਜਾਂ ਖ਼ਾਲੀ ਪਲਾਟਾਂ ਵਿਚ ਕੂੜਾ ਸੁੱਟ ਦਿੰਦੇ ਹਨ, ਜਿਸ ਕਾਰਨ ਉੱਥੇ ਸਫ਼ਾਈ ਕਰਨ ਵਿਚ ਮੁਸ਼ਕਲ ਆਉਂਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿਚ ਕੂੜਾ ਸੁੱਟਣ ਦੀ ਬਜਾਏ ਘਰ-ਘਰ ਕੂੜਾ ਇਕੱਠਾ ਕਰਨ ਲਈ ਆਉਂਦੇ ਸਫ਼ਾਈ ਕਰਮਚਾਰੀਆਂ ਨੂੰ ਹੀ ਕੂੜਾ ਦੇਣ | ਸ਼ਹਿਰ ਵਾਸੀਆਂ ਨੇ ਸਫ਼ਾਈ ਸੇਵਕਾਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਤੇ ਸੇਵਾ ਨੂੰ ਦੇਖਦੇ ਸਫ਼ਾਈ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ |

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਮਾਰਕੁੱਟ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਪਿੰਡ ਭਾਗੋਅਰਾਈਆਂ ’ਚ ਰਾਣਾ ਧੜੇ ਦੀ ਸਿਆਸੀ ਪਕੜ ਹੋਈ ਹੋਰ ਮਜ਼ਬੂਤ ਕਈ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਵਿਧਾਇਕ ਰਾਣਾ ਇੰ...
Ad Position 24