08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਭਗਵਾਨਪੁਰ ਦੇ ਸ਼ਮਸ਼ਾਨਘਾਟ ’ਚੋਂ 8 ਨੌਜਵਾਨ ਨਸ਼ੇ ਦਾ ਸੇਵਨ ਕਰਦੇ ਕਾਬੂ

ਭੁਲੱਥ, 7 ਸਤੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ‘ਤੇ ਪੈਂਦੇ ਪਿੰਡ ਭਗਵਾਨਪੁਰ ਦੇ ਮੁਹਤਬਰ ਵਿਅਕਤੀਆਂ ਵਲੋਂ ਪਿੰਡ ਦੇ ਸ਼ਮਸ਼ਾਨਘਾਟ ’ਚੋਂ 8 ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰਦੇ ਕਾਬੂ ਕਰਕੇ ਭੁਲੱਥ ਪੁਲਿਸ ਹਵਾਲੇ ਕੀਤੇ ਗਏ | ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭਗਵਾਨਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਸ਼ਮਸ਼ਾਨ ਘਾਟ ਵਿਚੋਂ 8 ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰਦੇ ਪਿੰਡ ਵਾਸੀਆਂ ਵੱਲੋਂ ਕਾਬੂ ਕੀਤੇ ਗਏ ਹਨ | ਇਤਲਾਹ ਮਿਲਣ ‘ਤੇ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਭੁਲੱਥ, 7 ਸਤੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ‘ਤੇ ਪੈਂਦੇ ਪਿੰਡ ਭਗਵਾਨਪੁਰ ਦੇ ਮੁਹਤਬਰ ਵਿਅਕਤੀਆਂ ਵਲੋਂ ਪਿੰਡ ਦੇ ਸ਼ਮਸ਼ਾਨਘਾਟ ’ਚੋਂ 8 ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰਦੇ ਕਾਬੂ ਕਰਕੇ ਭੁਲੱਥ ਪੁਲਿਸ ਹਵਾਲੇ ਕੀਤੇ ਗਏ | ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭਗਵਾਨਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਸ਼ਮਸ਼ਾਨ ਘਾਟ ਵਿਚੋਂ 8 ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰਦੇ ਪਿੰਡ ਵਾਸੀਆਂ ਵੱਲੋਂ ਕਾਬੂ ਕੀਤੇ ਗਏ ਹਨ | ਇਤਲਾਹ ਮਿਲਣ ‘ਤੇ ਏ.ਐਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਪਿੰਡ ਭਗਵਾਨਪੁਰ ਦੇ ਸ਼ਮਸ਼ਾਨਘਾਟ ਵਿਖੇ ਪੁੱਜੇ ਤੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿਚ ਨਸ਼ਾ ਕਰਨ ਵਾਲੇ 8 ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਨ੍ਹਾਂ ਪਾਸੋਂ ਅੱਧ ਜਲਿਆ ਹੋਇਆ ਸਿਲਵਰ ਪੇਪਰ, ਇੱਕ ਪਾਈਪਨੁਮਾ10 ਰੁਪਏ ਦਾ ਨੋਟ, ਇੱਕ ਲਾਈਟਰ ਬਰਾਮਦ ਕੀਤਾ ਗਿਆ | ਪੁੱਛਗਿੱਛ ਦੌਰਾਨ ਉਕਤ ਨੌਜਵਾਨਾਂ ਨੇ ਆਪਣਾ ਨਾਂਅ ਮਨਜਿੰਦਰ ਸਿੰਘ ਵਾਸੀ ਬਾਦਲਪੁਰ, ਪਿ੍ੰਸ ਕੁਮਾਰ ਵਾਸੀ ਭੁਲੱਥ, ਭੁਪਿੰਦਰ ਸਿੰਘ ਵਾਸੀ ਪਿੰਡ ਭਗਵਾਨਪੁਰ, ਪਵਨਦੀਪ ਵਾਸੀ ਭੁਲੱਥ, ਸੁਖਦੀਪ ਸਿੰਘ ਵਾਸੀ ਪਿੰਡ ਭਗਵਾਨਪੁਰ, ਪਰਮਵੀਰ ਸਿੰਘ ਵਾਸੀ ਪਿੰਡ ਭਗਵਾਨਪੁਰ, ਪਰਵਿੰਦਰ ਸਿੰਘ ਵਾਸੀ ਬਾਦਲਪੁਰ ਤੇ ਪਰਮਜੀਤ ਸਿੰਘ ਵਾਸੀ ਭੁਲੱਥ ਦੱਸਿਆ | ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਨੌਜਵਾਨਾਂ ‘ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦੌਰਾਨ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬਾਂਸਲ ਅਗਲੀ ਖ਼ਬਰ 20 ਗ੍ਰਾਮ ਹੈਰੋਇਨ ਤੇ ਸਾਢੇ 5 ਲੱਖ ਰੁਪਏ ਡਰੱਗ ਮਨੀ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24