09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਾਵਰ ਲਿਫ਼ਟਿੰਗ ’ਚ ਮਾਧਵ ਕਪੂਰ ਨੇ ਚੁੱਕਿਆ 440 ਕਿੱਲੋ ਭਾਰ, ਜ਼ਿਲ੍ਹੇ ’ਚੋਂ ਰਿਹਾ ਅੱਵਲ

ਭੁਲੱਥ, 8 ਸਤੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਦੇ 11ਵੀਂ ਕਾਮਰਸ ਦੇ ਵਿਦਿਆਰਥੀ ਮਾਧਵ ਕਪੂਰ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਰਾਮਗੜ੍ਹੀਆ ਕਾਲਜ, ਫਗਵਾੜਾ ਵਿਖੇ ਕਰਵਾਏ ਗਏ ਅੰਡਰ-19 ਵਰਗ ਦੇ ਟਰਾਇਲ ਦੌਰਾਨ ਮਾਧਵ ਨੇ ਪਾਵਰ ਲਿਫ਼ਟਿੰਗ ਮੁਕਾਬਲਿਆਂ ’ਚ ਕੁੱਲ 440 ਕਿੱਲੋ ਭਾਰ ਚੁੱਕ ਕੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ | ਉਸ ਨੇ ਬੈਂਚ ਪ੍ਰੈੱਸ ਵਿਚ 110 ਕਿੱਲੋ, ਸਕੁਆਟ ਵਿਚ 160 ਕਿੱਲੋ ਅਤੇ ਡੈੱਡਲਿਫਟ ਵਿਚ 170 ਕਿੱਲੋ ਭਾਰ ਚੁੱਕਿਆ | ਮਾਧਵ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮਾਧਵ ਦੀ ਇਸ ਪ੍ਰਾਪਤੀ ‘ਤੇ ਸਕੂਲ ਦੇ ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਨੇ ਮਾਧਵ ਕਪੂਰ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਕੂਲ ਵੱਲੋਂ ਖੇਡ ਪ੍ਰਤਿਭਾਵਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਮਾਧਵ ਨੂੰ ਇਸ ਸ਼ਾਨਦਾਰ ਸਫਲਤਾ ਲਈ ਮੁਬਾਰਕਬਾਦ ਦਿੱਤੀ |

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਰੋਹ ’ਚ ਆਏ ਮੁਲਾਜ... ਅਗਲੀ ਖ਼ਬਰ ਜਨਗਣਨਾ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ’ਤੇ ਲੈਕਚਰਾਰ ਦਵਿੰਦਰ ਸਿੰਘ ਵਾਲੀਆ ਦਾ ਸਨਮਾਨ
Ad Position 24