ਪਿੰਡ ਢੱਕ ਪੰਡੋਰੀ ਦੇ ਲਗਭਗ 20 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
ਖਲਵਾੜਾ, 8 ਸਤੰਬਰ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਐਸ. ਸੀ.
ਖਲਵਾੜਾ, 8 ਸਤੰਬਰ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਦੀ ਪੇ੍ਰਨਾ ਸਦਕਾ ਪਿੰਡ ਢੱਕ ਪੰਡੋਰੀ ਦੇ ਕਰੀਬ 20 ਪਰਿਵਾਰਾਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਨ੍ਹਾਂ ਸਮੂਹ ਪਰਿਵਾਰਾਂ ਨੂੰ ‘ਆਪ’ ਦੇ ਫਗਵਾੜਾ ਦਫ਼ਤਰ ਵਿਖੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ | ਡਾ. ਚੱਬੇਵਾਲ ਨੇ ਪਾਰਟੀ ਵਿਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਰੇਸ਼ਮ ਲਾਲ, ਚੈਨ ਰਾਮ, ਹਰਵਿੰਦਰ ਸਿੰਘ, ਗੁਰਬਖ਼ਸ਼ ਰਾਏ, ਸਤਪਾਲ, ਅਮਨਦੀਪ ਕੁਮਾਰ, ਰੋਹਿਤ ਕੁਮਾਰ, ਅਜੀਤ ਰਾਮ, ਗੁਰਦਿਆਲ ਰਾਮ, ਹਰਮੇਸ਼ ਲਾਲ, ਮਹਿੰਦਰ ਪਾਲ ਮਿੰਦੀ, ਬਲਵਿੰਦਰ ਪੰਚ, ਬਿਸ਼ੰਭਰ ਦਾਸ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |