ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਸੀ.ਏ. ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ
ਕਾਲਜ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ
ਕਪੂਰਥਲਾ, 8 ਸਤੰਬਰ (ਵਿ. ਪ੍ਰ.)
ਕਪੂਰਥਲਾ, 8 ਸਤੰਬਰ (ਵਿ.ਪ੍ਰ.)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ. ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਦੂਜੇ ਸਮੈਸਟਰ ਵਿਚ ਅਰਸ਼ਦੀਪ ਕੌਰ ਨੇ 8.00 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਪਹਿਲਾ, ਕੁਲਜੀਤ ਕੌਰ ਨੇ 7.50 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਮਨੀਸ਼ਾ ਤੇ ਕਰਮਪ੍ਰੀਤ ਕੌਰ ਨੇ 6.92 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਚੌਥੇ ਸਮੈਸਟਰ ਦੀ ਵਿਦਿਆਰਥਣ ਸਿਮਰਨ ਕੌਰ 9.04 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਪਹਿਲੇ, ਸੰਦੀਪ ਕੌਰ 8.96 ਐਸ.ਜੀ.ਪੀ.ਏ. ਲੈ ਕੇ ਦੂਜੇ ਤੇ ਸਵਨੀਤ ਕੌਰ 8.78 ਐਸ.ਜੀ.ਪੀ.ਏ. ਲੈ ਕੇ ਤੀਜੇ ਸਥਾਨ ‘ਤੇ ਰਹੀ, ਜਦਕਿ ਬੀ.ਸੀ.ਏ ਛੇਵੇਂ ਸਮੈਸਟਰ ਦੀ ਅਮਨਦੀਪ ਕੌਰ ਨੇ 9.16 ਐਸ.ਜੀ.ਪੀ.ਏ. ਲੈ ਕੇ ਪਹਿਲਾ, ਜਤਿੰਦਰ ਸਿੰਘ, ਜੈਸਿਕਾ ਤੇ ਹਰਲੀਨ ਕੌਰ ਨੇ ਸਾਂਝੇ ਤੌਰ ‘ਤੇ 8.96 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਰਾਜਨਵੀਰ ਨੇ 8.88 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਬੀ.ਸੀ.ਏ. ਤਿੰਨਾਂ ਸਮੈਸਟਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਅਨੁਭਵੀ ਅਧਿਆਪਕਾਂ ਤੇ ਉੱਚ ਪਾਏ ਦੇ ਬੁਨਿਆਦੀ ਢਾਂਚੇ ਸਦਕਾ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹ ਰਹੇ ਹਨ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ |