08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਨੀ ਚੇਂਜਰ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 8 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸਥਾਨਕ ਐਮ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਪੂਰਥਲਾ, 8 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸਥਾਨਕ ਐਮ.ਡੀ.ਐਸ.ਡੀ. ਸਕੂਲ ਕੰਪਲੈਕਸ ਵਿਚ ਸਥਿਤ ਇਕ ਮਨੀ ਚੇਂਜਰ ਦੀ ਦੁਕਾਨ ਦੇ ਬਾਹਰੋਂ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸ਼ੀਲ ਨਾਰੰਗ ਨੇ ਦੱਸਿਆ ਕਿ ਉਹ ਕਰੀਬ 6 ਵਜੇ ਆਪਣੇ ਦਫ਼ਤਰ ਵਿਖੇ ਆਏ ਤੇ ਮੋਟਰਸਾਈਕਲ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਦੇ ਬਾਹਰ ਖੜ੍ਹਾ ਕਰ ਦਿੱਤਾ ਤੇ ਜਦੋਂ ਕੁੱਝ ਸਮੇਂ ਬਾਅਦ ਬਾਹਰ ਆ ਕੇ ਦੇਖਿਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ, ਬਹੁਤ ਭਾਲ ਕਰਨ ‘ਤੇ ਵੀ ਮੋਟਰਸਾਈਕਲ ਦਾ ਕੁੱਝ ਪਤਾ ਨਹੀਂ ਲੱਗਾ | ਉਨ੍ਹਾਂ ਦੱਸਿਆ ਕਿ ਚੋਰੀ ਹੋਏ ਪਲੈਟੀਨਾ ਮੋਟਰਸਾਈਕਲ ਨੰਬਰ ਪੀਬੀ09 ਪੀ 990 0 ਸਬੰਧੀ ਥਾਣਾ ਸਿਟੀ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 13 ਨੂੰ ਅਗਲੀ ਖ਼ਬਰ ਦਾਣਾ ਮੰਡੀ ਢਿਲਵਾਂ ’ਚ ਝੋਨੇ ਦੀ ਆਮਦ ਸ਼ੁਰੂ
Ad Position 24