08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਤਾ ਮਹਿੰਦਰ ਕੌਰ ਨੂੰ ਅੰਤਿਮ ਅਰਦਾਸ ਮੌਕੇ ਸੁਖਪਾਲ ਸਿੰਘ ਖਹਿਰਾ ਤੇ ਹੋਰਨਾਂ ਵਲੋਂ ਸ਼ਰਧਾਂਜਲੀਆਂ ਭੇਟ

ਨਡਾਲਾ, 8 ਸਤੰਬਰ (ਰਘਬਿੰਦਰ ਸਿੰਘ)-ਲੰਘੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਬਾਜਵਾ ਅਤੇ ਸਤਨਾਮ ਸਿੰਘ ਬਾਜਵਾ ਦੇ ਮਾਤਾ ਮਹਿੰਦਰ ਕੌਰ ਪਤਨੀ ਦਾਰਾ ਸਿੰਘ ਵਾਸੀ ਇਬਰਾਹੀਮਵਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਇਬਰਾਹੀਮਵਾਲ ਦੇ ਫੋਕਲ ਪੁਆਇੰਟ ਦਾਣਾ ਮੰਡੀ ਵਿਖੇ ਕਰਵਾਇਆ ਗਿਆ| ਸਮਾਗਮ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਜਥੇ ਬਾਬਾ ਸੁਰਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ (ਬ ) ਜ਼ਿਲ੍ਹਾ ਯੂਥ ਪ੍ਰਧਾਨ ਕੁਲਦੀਪ ਸਿੰਘ ਟਾਂਡੀ,ਰਿਟਾਇਰ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਡਾਲਾ, 8 ਸਤੰਬਰ (ਰਘਬਿੰਦਰ ਸਿੰਘ)-ਲੰਘੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜੋਗਾ ਸਿੰਘ ਬਾਜਵਾ ਅਤੇ ਸਤਨਾਮ ਸਿੰਘ ਬਾਜਵਾ ਦੇ ਮਾਤਾ ਮਹਿੰਦਰ ਕੌਰ ਪਤਨੀ ਦਾਰਾ ਸਿੰਘ ਵਾਸੀ ਇਬਰਾਹੀਮਵਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਇਬਰਾਹੀਮਵਾਲ ਦੇ ਫੋਕਲ ਪੁਆਇੰਟ ਦਾਣਾ ਮੰਡੀ ਵਿਖੇ ਕਰਵਾਇਆ ਗਿਆ| ਸਮਾਗਮ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਜਥੇ ਬਾਬਾ ਸੁਰਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ (ਬ ) ਜ਼ਿਲ੍ਹਾ ਯੂਥ ਪ੍ਰਧਾਨ ਕੁਲਦੀਪ ਸਿੰਘ ਟਾਂਡੀ,ਰਿਟਾਇਰ ਡੀ.ਐਸ.ਪੀ. ਲਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਧੀਰਪੁਰ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਮਹਿੰਦਰ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਆਗੂਆਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ’ਚ ਹੌਸਲਾ ਰੱਖਣ ਲਈ ਕਿਹਾ | ਇਸ ਮੌਕੇ ਵੱਡੀ ਗਿਣਤੀ ’ਚ ਰਿਸ਼ਤੇਦਾਰਾਂ, ਸਾਕ-ਸੰਬੰਧੀਆਂ, ਕਿਸਾਨ ਆਗੂਆਂ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰ ਕੇ ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਕੁਲਦੀਪ ਸਿੰਘ ਟਾਂਡੀ ਜ਼ਿਲ੍ਹਾ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਕੁਲਵੰਤ ਸਿੰਘ ਚੀਮਾ ਘੁੰਮਾਣ, ਰਿਟਾ: ਐਸ.ਪੀ. ਸੁਰਜੀਤ ਸਿੰਘ ਲਾਇਲਪੁਰੀ, ਰਿਟਾ: ਡੀ.ਐਸ.ਪੀ. ਲਖਵਿੰਦਰ ਸਿੰਘ ਇਬਰਾਹੀਮਵਾਲ,ਰਾਧੇ ਸ਼ਾਮ ਅਰੋੜਾ, ਸੁਖਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਸਰਪੰਚ ਬਲਵਿੰਦਰ ਸਿੰਘ, ਰਣਜੀਤ ਸਿੰਘ ਬਿੱਲਾ ਚੇਅਰਮੈਨ, ਹੈਪੀ ਜੁਲਕਾ, ਅਵਤਾਰ ਸਿੰਘ ਵਾਲੀਆ, ਸੰਦੀਪ ਪਸਰੀਚਾ,ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਦਲਬੀਰ ਸਿੰਘ ਨਾਨਕਪੁਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ, ਸਰਬਜੀਤ ਸਿੰਘ ਬਾਠ ਜਨਰਲ ਸਕੱਤਰ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਮਨੋਹਰ ਲਾਲ ਪੱਪੂ, ਇੰਦਰਜੀਤ ਸਿੰਘ ਖੱਖ, ਸੁਖਮਨਬੀਰ ਸਿੰਘ ਘੱਗ, ਹਰਜਿੰਦਰ ਸਿੰਘ ਸਾਹੀ, ਗੁਰਪ੍ਰੀਤ ਸਿੰਘ ਵਾਲੀਆ, ਨਵਜਿੰਦਰ ਸਿੰਘ ਬੱਗਾ ਕੋਚ,ਡਾ: ਕਰਮਜੀਤ ਸਿੰਘ ਨਡਾਲਾ, ਹਰਭਜਨ ਸਿੰਘ ਵਾਲੀਆ,ਬਿੱਟੂ ਬਾਜਵਾ ਇਬਰਾਹੀਮਵਾਲ, ਜੋਗਿੰਦਰ ਸਿੰਘ ਬਾਗੜੀਆਂ ਜ਼ਿਲ੍ਹਾ ਮੀਤ ਪ੍ਰਧਾਨ, ਗੁਲਜਾਰ ਸਿੰਘ ਖੱਸਣ, ਅਮਰੀਕ ਸਿੰਘ ਬਲਾਕ ਮੀਤ ਪ੍ਰਧਾਨ ਢਿਲਵਾਂ, ਕੁਲਵਿੰਦਰ ਸਿੰਘ ਮਿਰਜਾਪੁਰ, ਨਿਸ਼ਾਨ ਸਿੰਘ ਮੁੱਦੋਵਾਲ, ਤਰਲੋਚਨ ਸਿੰਘ ਨੂਰਪੁਰ ਜੱਟਾਂ, ਗੁਰਜੀਤ ਸਿੰਘ ਤਾਜਪੁਰ,ਸੁਖਰਾਜ ਸਿੰਘ ਲੱਖਣ ਕੇ ਪੱਡਾ, ਗੁਰਮੀਤ ਸਿੰਘ ਨੂਰਪੁਰ ਲੁਬਾਣਾ, ਹਰਜੀਤ ਸਿੰਘ ਨੂਰਪੁਰ ਲੁਬਾਣਾ,ਹਰਪ੍ਰਕਾਸ਼ ਸਿੰਘ ਤਾਜਪੁਰ, ਗੁਰਪ੍ਰੀਤ ਗੋਪੀ ਗੁਡਾਣੀ, ਨਿਹਾਲ ਸਿੰਘ ਬਰਿੰਦਪੁਰ, ਅਮਰੀਕ ਸਿੰਘ, ਜਸਕੀਰਤ ਸਿੰਘ ਭਗਤਪੁਰ, ਗੁਰਮੁਖ ਸਿੰਘ ਭੱਕੂਵਾਲ,ਕਸ਼ਮੀਰ ਸਿੰਘ ਭੱਕੂਵਾਲ,ਗੁਰਵਿੰਦਰ ਸਿੰਘ ਤੂਰ,ਜਗਜੀਤ ਸਿੰਘ ਬੁਤਾਲਾ, ਰਘਬੀਰ ਸਿੰਘ ਡੋਗਰਾਂਵਾਲ, ਰਜਵੰਤ ਸਿੰਘ ਗੁਡਾਣਾ,ਲਖਵੀਰ ਸਿੰਘ ਜੱਗਾ ਅਤੇ ਹੋਰ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 13 ਨੂੰ
Ad Position 24