08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਐਸ.ਪੀ. ਵਲੋਂ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਨਾਜਾਇਜ਼ ਕਬਜ਼ੇ ਨਾ ਹਟਾਏ ਤਾਂ ਹੋਵੇਗੀ ਕਾਰਵਾਈ-ਐਸ.ਪੀ. ਮੇਜਰ ਸਿੰਘ

ਫਗਵਾੜਾ, 8 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਬਾਜ਼ਾਰਾ ‘ਚ ਸੜਕਾਂ ਕੰਢੇ ਤੱਕ ਰੇਹੜੀਆਂ ਲਗਾਉਣ ਤੇ ਟਰੈਫ਼ਿਕ ‘ਚ ਵਿਘਨ ਪਾਉਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਅੱਜ ਐਸ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫਗਵਾੜਾ, 8 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਬਾਜ਼ਾਰਾ ‘ਚ ਸੜਕਾਂ ਕੰਢੇ ਤੱਕ ਰੇਹੜੀਆਂ ਲਗਾਉਣ ਤੇ ਟਰੈਫ਼ਿਕ ‘ਚ ਵਿਘਨ ਪਾਉਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਅੱਜ ਐਸ.ਪੀ. ਮੇਜਰ ਸਿੰਘ ਢੱਡਾ ਨੇ ਸਰਾਏ ਰੋਡ, ਸਿਨੇਮਾ ਰੋਡ ਤੇ ਗਊਸ਼ਾਲਾ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ | ਐਸ.ਪੀ. ਨੇ ਕਿਹਾ ਕਿ ਸੜਕਾਂ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ‘ਚ ਮੁਸ਼ਕਿਲ ਪੇਸ਼ ਆ ਰਹੀ ਹੈ ਤੇ ਟਰੈਫ਼ਿਕ ਵੀ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਰੇਹੜੀ-ਫੜ੍ਹੀ ਵਾਲਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਜਾਵੇਗੀ ਤੇ ਇਸ ਦੇ ਬਾਵਜੂਦ ਵੀ ਜੇਕਰ ਕਿਸੇ ਨੇ ਸੜਕ ‘ਤੇ ਕਬਜ਼ਾ ਕੀਤਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਕਈ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਤੇ ਲਾਈਟਾਂ ਦੀ ਘਾਟ ਵੀ ਸਾਹਮਣੇ ਆਈ ਹੈ, ਜਿਸ ਨੂੰ ਦੂਰ ਕਰਨ ਲਈ ਜਲਦ ਕੰਮ ਸ਼ੁਰੂ ਕੀਤਾ ਜਾਵੇ ਗਾ | ਉਨ੍ਹਾਂ ਕਿਹਾ ਕਿ ਬਾਜ਼ਾਰਾਂ ‘ਚ ਈ-ਰਿਕਸ਼ਿਆਂ ਕਾਰਨ ਪੈਦਾ ਹੋ ਰਹੀ ਭੀੜ ਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਵੀ ਪੁਲੀਸ ਵੱਲੋਂ ਰੂਪ-ਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਹਰਬੰਸ ਲਾਲ, ਬੌਬੀ ਚੰਮ, ਜਗਮੋਹਨ, ਮਦਨ ਮੋਹਨ ਖੱਟੜ ਸਮੇਤ ਬਾਜ਼ਾਰ ਐਸੋਸੀਏਸ਼ਨ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਤੇ ਯੂ.ਕੇ. ਦੇ ਸਟੱਡੀ ਵੀਜ਼ਾ ਤੇ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਟੱਡੀ ਪਲੈਨੇਟ ਵਲੋਂ ਸੈਮੀਨਾਰ ਭਲਕੇ ਵਿਦਿਆਰ... ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ 11 ਨੂੰ
Ad Position 24