08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਾਮਪੁਰ ਜਗੀਰ ਨੇੜੇ ਭਿਆਨਕ ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖਮੀ-ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ

ਡਡਵਿੰਡੀ, 8 ਸਤੰਬਰ (ਦਿਲਬਾਗ ਸਿੰਘ ਝੰਡ)-ਰਾਮਪੁਰ ਜਗੀਰ ਨੇੜੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਬਾਸਮਤੀ ਨਾਲ ਲੱਦੇ ਹੋਏ ਟਰੱਕ ਦੀ ਲਪੇਟ ‘ਚ ਆਉਣ ਕਾਰਨ ਪਿੰਡ ਫ਼ੱਤੂਵਾਲ ਵਾਸੀ ਪ੍ਰਦੀਪ ਸਿੰਘ ਪੁੱਤਰ ਹਰਮੇਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਇਸ ਸਮੇਂ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਹ ਲੁਧਿਆਣਾ ਦੇ ਡੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਡਡਵਿੰਡੀ, 8 ਸਤੰਬਰ (ਦਿਲਬਾਗ ਸਿੰਘ ਝੰਡ)-ਰਾਮਪੁਰ ਜਗੀਰ ਨੇੜੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਬਾਸਮਤੀ ਨਾਲ ਲੱਦੇ ਹੋਏ ਟਰੱਕ ਦੀ ਲਪੇਟ ‘ਚ ਆਉਣ ਕਾਰਨ ਪਿੰਡ ਫ਼ੱਤੂਵਾਲ ਵਾਸੀ ਪ੍ਰਦੀਪ ਸਿੰਘ ਪੁੱਤਰ ਹਰਮੇਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਇਸ ਸਮੇਂ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਹ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਵੈਂਟੀਲੇਟਰ ‘ਤੇ ਇਲਾਜ ਅਧੀਨ ਹੈ | ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ | ਪ੍ਰਦੀਪ ਸਿੰਘ ਦੇ ਪਿਤਾ ਹਰਮੇਲ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਟਰੱਕ ਖ਼ਾਲੀ ਕਰਵਾਉਣ ਲਈ ਦਬਾਅ ਬਣਾਇਆ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਪ੍ਰਦੀਪ ਸਿੰਘ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਸਥਿਤ ਡੀ.ਐਮ.ਸੀ. ਹਸਪਤਾਲ ਲਈ ਰੈਫ਼ਰ ਕਰ ਦਿੱਤਾ | ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ‘ਤੇ ਇਲਾਜ ਅਧੀਨ ਹੈ | ਪਰਿਵਾਰ ਨੇ ਦੋਸ਼ ਲਗਾਇਆ ਕਿ ਟਰੱਕ ਦਾ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ | ਪਰਿਵਾਰ ਨੇ ਮੰਗ ਕੀਤੀ ਕਿ ਫ਼ਰਾਰ ਡਰਾਈਵਰ ਨੂੰ ਤੁਰੰਤ ਕਾਬੂ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਧਰ ਡੱਲਾ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਬਲਵਿੰਦਰ ਧਾਲੀਵਾਲ ਅਗਲੀ ਖ਼ਬਰ ਕੈਨੇਡਾ ਤੇ ਯੂ.ਕੇ. ਦੇ ਸਟੱਡੀ ਵੀਜ਼ਾ ਤੇ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਟੱਡੀ ਪਲੈਨੇਟ ਵਲੋਂ ਸੈਮੀਨਾਰ ਭਲਕੇ ਵਿਦਿਆਰ...
Ad Position 24