08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਬਲਵਿੰਦਰ ਧਾਲੀਵਾਲ

ਫਗਵਾੜਾ, 8 ਸਤੰਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੜ੍ਹਬਾ ਦੇ ਤੂਰ ਬਨਜਾਰੇ ਨਾਲ ਸਬੰਧਿਤ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਗੰਭੀਰ ਦਾਅਵੇ ਤੇ ਕਥਿਤ ਆਖ਼ਰੀ ਬਿਆਨ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਚ ਹਰਪਾਲ ਚੀਮਾ ਦਾ ਨਾਮ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦਾਅਵਿਆਂ ਦੀ ਸੱਚਾਈ ਦਾ ਫ਼ੈਸਲਾ ਸਿਆਸੀ ਬਿਆਨਬਾਜ਼ੀ ਦੀ ਬਜਾਏ ਨਿਰਪੱਖ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਹੋਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਜੇਕਰ ਮਿ੍ਤਕ ਵੱਲੋਂ ਕੋਈ ਲਿਖਤੀ, ਵੀਡੀਓ ਜਾਂ ਹੋਰ ਰੂਪ ‘ਚ ਆਖ਼ਰੀ ਬਿਆਨ ਦਿੱਤਾ ਗਿਆ ਹੈ ਤਾਂ ਉਸ ਦੀ ਪ੍ਰਮਾਣਿਕਤਾ ਤੇ ਪੂਰੇ ਸੰਦਰਭ ਦੀ ਜਾਂਚ ਕੀਤੀ ਜਾਵੇ | ਇਸ ਦੇ ਨਾਲ ਹੀ ਮੌਤ ਤੋਂ ਪਹਿਲਾਂ ਦੀਆਂ ਘਟਨਾਵਾਂ, ਸੰਬੰਧਿਤ ਵਿਅਕਤੀਆਂ ਨਾਲ ਹੋਏ ਸੰਪਰਕ ਅਤੇ ਹੋਰ ਉਪਲਬਧ ਸਬੂਤਾਂ ਦੀ ਵੀ ਡੂੰਘਾਈ ਨਾਲ ਜਾਂਚ ਹੋਵੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਅਤੇ ਇਸ ਮਾਮਲੇ ਨਾਲ ਜੁੜੇ ਹਰ ਪੱਖ ਦੀ ਜਾਂਚ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਮਿ੍ਤਕ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਅਤੇ ਜਾਂਚ ਦੀ ਪ੍ਰਗਤੀ ਬਾਰੇ ਪਾਰਦਰਸ਼ੀ ਜਾਣਕਾਰੀ ਦੇਣ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਕਾਨੂੰਨੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

Ad Position 22
No active advertisement
ਪਿਛਲੀ ਖ਼ਬਰ ਬੀ . ਆਰ . ਟੀ . ਐੱਸ . ਪ੍ਰੋਜੈਕਟ ਦੀ ਥਾਂ ਲਵੇਗੀ ਈ - ਬੱਸ ਸੇਵਾ ਅਗਲੀ ਖ਼ਬਰ ਰਾਮਪੁਰ ਜਗੀਰ ਨੇੜੇ ਭਿਆਨਕ ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖਮੀ-ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ
Ad Position 24