10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ’ਚ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈਣ-ਅਕਾਸ਼ ਬਾਂਸਲ

ਕਪੂਰਥਲਾ, 9 ਸਤੰਬਰ (ਅਮਰਜੀਤ ਕੋਮਲ)-ਖੇਡਾਂ ਵਤਨ ਪੰਜਾਬ 2026 ਦੇ ਚੌਥੇ ਸੀਜ਼ਨ ਵਿਚ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹੇ ਵਿਚ ਪੈਂਦੀਆਂ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਤੇ ਹੋਰ ਭਾਗੀਦਾਰ ਕਿਊਆਰ ਕੋਡ ਨੂੰ ਸਕੈਨ ਕਰਕੇ ਸਬੰਧਿਤ ਪੋਰਟਲ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾਉਣ | ਉਨ੍ਹਾਂ ਕਿਹਾ ਕਿ 14 ਤੋਂ 70 ਸਾਲ ਉਮਰ ਵਰਗ ਦੇ ਵਿਅਕਤੀ ਇਨ੍ਹਾਂ ਖੇਡਾਂ ਵਿਚ ਭਾਗ ਲੈ ਸਕਣਗੇ | ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਖਿਡਾਰੀਆਂ, ਕਲੱਬਾਂ ਤੇ ਟੀਮਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੜਕੇ ਤੇ ਲੜਕੀਆਂ ਦੋਵਾਂ ਲਈ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ ‘ਤੇ 9 ਉਮਰ ਵਰਗਾਂ ਦੇ 3 8 ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 7 ਖੇਡਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਜੋ 18 ਸਤੰਬਰ ਤੱਕ ਜਾਰੀ ਰਹਿਣਗੇ | ਇਨ੍ਹਾਂ ਵਿਚ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਤੇ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ ਤੇ ਸ਼ੂਟਿੰਗ ਦੇ ਮੁਕਾਬਲੇ ਹੋਣਗੇ, ਜਦਕਿ ਜ਼ਿਲ੍ਹਾ ਪੱਧਰੀ 20 ਸਤੰਬਰ ਤੋਂ 30 ਸਤੰਬਰ ਤੱਕ ਹੋਣਗੇ | ਇਸ ਦੌਰਾਨ ਹੈਾਡ ਬਾਲ, ਸਾਫ਼ਟ ਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫ਼ਟਿੰਗ, ਲਾਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਸ਼ਤਰੰਜ, ਸ਼ੂਟਿੰਗ, ਫੈਂਸਿੰਗ, ਰੋਰਲ ਸਕੇਟਿੰਗ ਆਦਿ ਦੇ ਮੁਕਾਬਲੇ ਹੋਣਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਪ ਦੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿੱਦਿਅਕ ਅਦਾਰਿਆਂ, ਸਪੋਰਟਸ ਕਲੱਬਾਂ, ਯੂਥ ਸੰਗਠਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਮੌਜੂਦਾ ਸੀਜ਼ਨ ਵਿਚ 10 ਲੱਖ ਖਿਡਾਰੀਆਂ ਦੇ ਸ਼ਮੂਲੀਅਤ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ | ਇਸੇ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਿਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਤੇ ਯੋਗ ਭਾਗੀਦਾਰ ਪ੍ਰਚਾਰ ਸਮਗਰੀ ਤੇ ਪੋਸਟਰਾਂ ‘ਤੇ ਉਪਲਬਧ ਕਿਊਆਰ ਕੋਡ ਨੂੰ ਸਕੈਨ ਕਰਕੇ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰਵਾਉਣ | ਮੀਟਿੰਗ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

Ad Position 21
repet_subhas-goyals [Copy P29]
ਚੋਰਾਂ ਵੱਲੋਂ ਚੋਰੀ ਦੇ ਦੌਰਾਨ ਖਿਲਾਰਿਆ ਗਿਆ ਘਰ ਦਾ ਸਾਮਾਨ | ਤਸਵੀਰ : ਲਾਡੀ ਸਟੂਡੀਓ 10-09-2026

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਪੰਜਾਬ ਦੇ ਵਿੱਤ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਖੋਜੇਵਾਲ ’ਚ ਰੋਸ ਵਿਖਾਵਾ ਗੁਲਜ਼ਾਰ ਸਿੰਘ ਦੀ... ਅਗਲੀ ਖ਼ਬਰ ਤਾਲਿਬਾਨ ਨੇ ਮਸੂਦ ਅਜ਼ਹਰ ਦੇ ਅਫ਼ਗਾਨਿਸਤਾਨ ’ਚ ਹੋਣ ਤੋਂ ਕੀਤਾ ਇਨਕਾਰ
Ad Position 24