ਭਾਜਪਾ ਵਲੋਂ ਪੰਜਾਬ ਦੇ ਵਿੱਤ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਖੋਜੇਵਾਲ ’ਚ ਰੋਸ ਵਿਖਾਵਾ
ਗੁਲਜ਼ਾਰ ਸਿੰਘ ਦੀ ਮੌਤ ਦੇ ਕਾਰਨਾਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਈ ਜਾਵੇ-ਥਾਪਰ, ਦਿਓਲ
ਕਪੂਰਥਲਾ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਨੇ ਦਿੜਬਾ ਹਲਕੇ ਦੇ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਦੇ ਵਿੱਤ ਮੰਤਰੀ ਦੇ ਬਰਖ਼ਾਸਤੀ ਦੀ ਮੰਗ ਨੂੰ ਲੈ ਕੇ ਅੱਜ ਪਿੰਡ ਖੋਜੇਵਾਲ ’ਚ ਸਰਕਲ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ ਤੇ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਅਸਫ਼ਲਤਾਵਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕੀਆਂ ਦੇ ਰਹੀ ਹੈ, ਜਿਸ ਦਾ ਭਾਜਪਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਤੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਮੌਤ ਦੇ ਕਾਰਨਾਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਈ ਜਾਵੇ | ਭਾਜਪਾ ਆਗੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਦਰਜ ਕੀਤੀ ਗਈ ਐਫ. ਆਈ.
ਕਪੂਰਥਲਾ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਨੇ ਦਿੜਬਾ ਹਲਕੇ ਦੇ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਦੇ ਵਿੱਤ ਮੰਤਰੀ ਦੇ ਬਰਖ਼ਾਸਤੀ ਦੀ ਮੰਗ ਨੂੰ ਲੈ ਕੇ ਅੱਜ ਪਿੰਡ ਖੋਜੇਵਾਲ ’ਚ ਸਰਕਲ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ ਤੇ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਅਸਫ਼ਲਤਾਵਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕੀਆਂ ਦੇ ਰਹੀ ਹੈ, ਜਿਸ ਦਾ ਭਾਜਪਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਤੇ ਕਿਹਾ ਕਿ ਗੁਲਜ਼ਾਰ ਸਿੰਘ ਦੇ ਮੌਤ ਦੇ ਕਾਰਨਾਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਈ ਜਾਵੇ | ਭਾਜਪਾ ਆਗੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਜਾਣ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਪੰਜਾਬ ਪੁਲਿਸ ਨੂੰ ਆਪਣੇ ਰਾਜਨੀਤਿਕ ਉਦੇਸ਼ਾਂ ਲਈ ਵਰਤਣ ਦਾ ਦੋਸ਼ ਲਗਾਇਆ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਪਿੰਡ ਸ਼ੇਰੋਂ ਵਿਚ ਕਾਲਾ ਝੰਡਾ ਦਿਖਾਉਣ ਵਾਲੇ ਮੋਹਨਜੀਤ ਸਿੰਘ ਦੀ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੀ ਮਾਰਕੁੱਟ ਦੇ ਮਾਮਲੇ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਰੋਸ ਵਿਖਾਵੇ ਮੌਕੇ ਬਲਵੰਤ ਸਿੰਘ ਵਡਾਲਾ, ਬਲਵਿੰਦਰ ਸਿੰਘ, ਸਰਵਣ ਸਿੰਘ, ਬਿੱਲਾ ਇੱਬਣ, ਜੱਸਾ ਰਾਮ, ਭਜਨ ਲਾਲ, ਸ਼ੰਭੂ ਸ਼ਰਮਾ, ਰਜੇਸ਼, ਸਾਗਰ, ਅਭੀ ਇੱਬਣ ਆਦਿ ਆਗੂ ਹਾਜ਼ਰ ਸਨ |