ਫਗਵਾੜਾ ਵਿਖੇ ਖੇਡਾਂ ਵਤਨ ਪੰਜਾਬ ਦੇ ਚੌਥੇ ਐਡੀਸ਼ਨ ਦੀ ਸ਼ੁਰੂਆਤ
ਫਗਵਾੜਾ, 9 ਸਤੰਬਰ (ਹਰਜੋਤ ਸਿੰਘ ਚਾਨਾ)-’ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਐਡੀਸ਼ਨ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਅੱਜ ਸਕੂਲ ਆਫ਼ ਐਮੀਨੈਂਸ ਵਿਖੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬ ਦੇ ਲੋਕਾਂ ’ਚ ਮੌਜੂਦ ਅਥਾਹ ਖੇਡ ਪ੍ਰਤਿਭਾ ਤੇ ਉਤਸ਼ਾਹ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਖੇਡਾਂ ਤੇ ਨੌਜਵਾਨਾਂ ਦੇ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਖੇਡ ਖੇਤਰ ਲਈ 1800 ਕਰੋੜ ਰੁਪਏ ਦਾ ਇੰਨਾ ਵੱਡਾ ਬਜਟ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਲੋੜੀਂਦੇ ਮੌਕੇ, ਸਹੂਲਤਾਂ ਅਤੇ ਹੌਸਲਾ-ਅਫ਼ਜ਼ਾਈ ਮਿਲੇ | ਇਸ ਮੌਕੇ ਐਸ.
ਫਗਵਾੜਾ, 9 ਸਤੰਬਰ (ਹਰਜੋਤ ਸਿੰਘ ਚਾਨਾ)-’ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਐਡੀਸ਼ਨ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਅੱਜ ਸਕੂਲ ਆਫ਼ ਐਮੀਨੈਂਸ ਵਿਖੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬ ਦੇ ਲੋਕਾਂ ’ਚ ਮੌਜੂਦ ਅਥਾਹ ਖੇਡ ਪ੍ਰਤਿਭਾ ਤੇ ਉਤਸ਼ਾਹ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਖੇਡਾਂ ਤੇ ਨੌਜਵਾਨਾਂ ਦੇ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਖੇਡ ਖੇਤਰ ਲਈ 1800 ਕਰੋੜ ਰੁਪਏ ਦਾ ਇੰਨਾ ਵੱਡਾ ਬਜਟ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਲੋੜੀਂਦੇ ਮੌਕੇ, ਸਹੂਲਤਾਂ ਅਤੇ ਹੌਸਲਾ-ਅਫ਼ਜ਼ਾਈ ਮਿਲੇ | ਇਸ ਮੌਕੇ ਐਸ.ਪੀ. ਮੇਜਰ ਸਿੰਘ, ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਪਿ੍ੰ. ਰਣਜੀਤ ਕੁਮਾਰ ਗੋਗਨਾ, ਫੁੱਟਬਾਲ ਕੋਚ ਪ੍ਰਦੀਪ ਕੁਮਾਰ, ਲਖਵਿੰਦਰ ਸਿੰਘ ਲੱਕੀ, ਨਿਰਮਲ ਗੋਰਾ ਸਮੇਤ ਕਈ ਖੇਡ ਪ੍ਰੇਮੀ ਸ਼ਾਮਿਲ ਸਨ |