10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਨੂੰਨੀ ਕਾਰਵਾਈ-ਰਜਿੰਦਰ ਚੰਦੀ

ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਬੀਤੇ ਦਿਨੀਂ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਬੀਤੇ ਦਿਨੀਂ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ | ਚੰਦੀ ਨੇ ਕਿਹਾ ਕਿ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਇਸ ਦੇ ਨਤੀਜੇ ਮਾੜੇ ਆਉਣਗੇ | ਚੰਦੀ ਨੇ ਕਿਹਾ ਕਿ ਸਰਕਾਰਾਂ ਦੀ ਮਿਲੀਭੁਗਤ ਨਾਲ ਪੰਜਾਬ ਅੰਦਰ ਕਈ ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਵੀ ਪੰਜਾਬ ਦੀ ‘ਆਪ’ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਸਰਕਾਰ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ ਅਤੇ ਪੰਜਾਬ ਪੁਲਿਸ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਚੰਦੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਨੇ ਪੰਜਾਬ ਵਿਚ ਦਲਿਤਾਂ ਅਤੇ ਪਛੜੇ ਵਰਗਾਂ ਦੇ ਰਹਿਬਰਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਸਰਕਾਰੀ ਸ਼ਰਾਰਤ-ਡਾ. ਜੱਖੂ ਅਗਲੀ ਖ਼ਬਰ ਫਗਵਾੜਾ ਵਿਖੇ ਖੇਡਾਂ ਵਤਨ ਪੰਜਾਬ ਦੇ ਚੌਥੇ ਐਡੀਸ਼ਨ ਦੀ ਸ਼ੁਰੂਆਤ
Ad Position 24