ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਸਰਕਾਰੀ ਸ਼ਰਾਰਤ-ਡਾ. ਜੱਖੂ
ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਫਾਊਂਡਰ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਲੁਧਿਆਣਾ ਬਾਈਪਾਸ ਵਿਖੇ ਬਾਬਾ ਸਾਹਿਬ ਡਾ.
ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਫਾਊਂਡਰ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਲੁਧਿਆਣਾ ਬਾਈਪਾਸ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਘਟਨਾ ਨੂੰ ਸਰਕਾਰ ਦੀਆਂ ਨਾਕਾਮੀਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਸਰਕਾਰ ਵਲੋਂ ਕਰਵਾਈ ਕੋਝੀ ਸ਼ਰਾਰਤ ਕਰਾਰ ਦਿੱਤਾ ਹੈ | ਡਾ. ਜੱਖੂ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ, ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਫਲ ਰਹਿੰਦੀ ਹੈ ਤਾਂ ਅਜਿਹੀਆਂ ਘਟਨਾਵਾਂ ਲੋਕਾਂ ਦਾ ਧਿਆਨ ਭਟਕਾਉਣ ਦਾ ਸਾਧਨ ਬਣ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ | ਇਸ ਦੇ ਨਾਲ ਹੀ ਡਾ. ਜੱਖੂ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰ ਵਣਜਾਰਾ ਵਿਖੇ ਦਲਿਤ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ |