ਲੁਧਿਆਣਾ ਵਿਖੇ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ-ਸੋਮ ਪ੍ਰਕਾਸ਼
ਫਗਵਾੜਾ, 9 ਸਤੰਬਰ (ਹਰਜੋਤ ਸਿੰਘ ਚਾਨਾ)-ਲੁਧਿਆਣਾ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਾਲ ਜਿੱਥੇ ਪੰਜਾਬ ਦੇ ਦਲਿਤ ਭਾਈਚਾਰੇ ’ਚ ਭਾਰੀ ਰੋਸ ਹੈ ਉੱਥੇ ਹੀ ਇਸ ਘਟਨਾ ਨਾਲ ਸੂਬੇ ਦੇ ਸੁਰੱਖਿਆ ਪ੍ਰਬੰਧ ਵੀ ਸ਼ੰਕਾ ਦੇ ਘੇਰੇ ‘ਚ ਹਨ | ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਘਟਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਤੇ ਉਨ੍ਹਾਂ ਵਲੋਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ.
ਫਗਵਾੜਾ, 9 ਸਤੰਬਰ (ਹਰਜੋਤ ਸਿੰਘ ਚਾਨਾ)-ਲੁਧਿਆਣਾ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਾਲ ਜਿੱਥੇ ਪੰਜਾਬ ਦੇ ਦਲਿਤ ਭਾਈਚਾਰੇ ’ਚ ਭਾਰੀ ਰੋਸ ਹੈ ਉੱਥੇ ਹੀ ਇਸ ਘਟਨਾ ਨਾਲ ਸੂਬੇ ਦੇ ਸੁਰੱਖਿਆ ਪ੍ਰਬੰਧ ਵੀ ਸ਼ੰਕਾ ਦੇ ਘੇਰੇ ‘ਚ ਹਨ | ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਘਟਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਤੇ ਉਨ੍ਹਾਂ ਵਲੋਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਦੇਸ਼ ਲਈ ਸੰਵਿਧਾਨ ਲਿਖ ਕੇ ਸਾਨੂੰ ਸਾਡੇ ਹੱਕਾਂ ਬਾਰੇ ਜਾਣੂ ਕਰਵਾਇਆ ਹੈ ਪ੍ਰੰਤੂ ਉਨ੍ਹਾਂ ਦੀ ਪ੍ਰਤਿਮਾ ਨਾਲ ਕੀਤੀ ਗਈ ਬਦਸਲੂਕੀ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਜੋ ਕਿ ਪਹਿਲਾਂ ਹੀ ਕਾਨੂੰਨ ਨਿਆਂ ਮਾਮਲਿਆਂ ‘ਚ ਘੂਕ ਸੁੱਤੀ ਪਈ ਹੈ ਅੱਜ ਇਸ ਸਰਕਾਰ ਤੇ ਪ੍ਰਸ਼ਾਸਨ ਦੀ ਨਾਕਾਮੀ ਕਰਕੇ ਇਕ ਹੋਰ ਸ਼ਰਮਨਾਕ ਘਟਨਾ ਕਾਰਨ ਸੂਬੇ ਦਾ ਮਾਹੌਲ ਤਣਾਅਪੂਰਨ ਹੋ ਗਿਆ ਹੈ | ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਲੋਕ ਸਮਾਜ ਦੇ ਦੁਸ਼ਮਣ ਹਨ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਦੇ ਹਨ | ਸਰਕਾਰ ਨੂੰ ਇਨ੍ਹਾਂ ਦੋਨਾਂ ਨੂੰ ਫੜ੍ਹ ਕੇ ਸਖ਼ਤ ਕਾਨੂੰਨੀ ਸਜ਼ਾ ਦੇਣੀ ਚਾਹੀਦੀ ਹੈ | ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਗਿਆ ਕਿ ਪੰਜਾਬ ‘ਚ ਅਜਿਹੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਤੇ ਹਰ ਘਟਨਾ ਦੀ ਤਰ੍ਹਾਂ ਪੰਜਾਬ ਦੀ ਆਮ ਆਦਮੀ ਸਰਕਾਰ ਇਸ ਵਾਰ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ‘ਚ ਪੂਰੀ ਤਰ੍ਹਾਂ ਅਸਫਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਦੀਆਂ ਅਜਿਹੀਆਂ ਨਲਾਇਕੀਆਂ ਕਾਰਨ ਮਾਹੌਲ ਹਮੇਸ਼ਾ ਤਣਾਅਪੂਰਨ ਰਹਿੰਦਾ ਹੈ ਤੇ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਇਸ ਮੌਕੇ ਪਰਮਜੀਤ ਸਿੰਘ ਚਾਚੋਕੀ, ਚੰਦਰੇਸ਼ ਕੌਲ, ਰਮੇਸ਼ ਲਾਲ ਮੰਡਲ ਪ੍ਰਧਾਨ, ਸਾਬੀ ਚੱਕ ਹਕੀਮ, ਰੋਸ਼ੀ ਹਰਦਾਸਪੁਰ, ਹੰਸ ਰਾਜ ਮੌਲ਼ੀ ਆਦਿ ਸ਼ਾਮਿਲ ਸਨ |