11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਵੀਂ ਦਾਣਾ ਮੰਡੀ ’ਚ ਨਵੇਂ ਫੜ੍ਹ ਦੇ ਨਿਰਮਾਣ ਕਾਰਜ ਦਾ ਚੱਬੇਵਾਲ ਵਲੋਂ ਜਾਇਜ਼ਾ

ਫਗਵਾੜਾ, 10 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫਗਵਾੜਾ, 10 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.14 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਕੰਕਰੀਟ ਫੜ੍ਹ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ | ਉਨ੍ਹਾਂ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਨਵੇਂ ਫੜ੍ਹ ਨਾਲ ਕਿਸਾਨਾਂ ਨੂੰ ਬਿਹਤਰ ਸਹੂਲਤ ਮਿਲੇਗੀ ਤੇ ਆੜ੍ਹਤੀਆਂ ਦਾ ਕੰਮਕਾਜ ਵੀ ਸੁਚੱਜੇ ਢੰਗ ਨਾਲ ਚੱਲ ਸਕੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਸਬੰਧਿਤ ਵਿਭਾਗਾਂ ਕੋਲ ਉਠਾ ਕੇ ਹੱਲ ਕਰਵਾਈਆਂ ਜਾਣਗੀਆਂ | ਆੜ੍ਹਤੀਆਂ ਨੇ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਕਰਨ ਲਈ ਡਾ. ਚੱਬੇਵਾਲ ਦਾ ਧੰਨਵਾਦ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਸਮੇਤ ਹੋਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੇਗੋਵਾਲ ਤੋਂ ਭੁਲੱਥ ਰੋਡ ’ਚ ਰੇਤਾ ਬਜਰੀ ਦੇ ਟਰਾਲੇ/ਟਰੱਕ ਦੀ ਆਵਾਜਾਈ ’ਤੇ ਸਵੇਰੇ 7 ਤੋਂ ਰਾਤ 9 ਵਜੇ ਤੱਕ ਪਾਬੰਦੀ ਦੇ ਹ... ਅਗਲੀ ਖ਼ਬਰ ਲੋਕਾਂ ਦੇ ਕਾਗਜ਼ਾਤਾਂ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ
Ad Position 24