ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਐਮ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ
ਕਪੂਰਥਲਾ, 10 ਸਤੰਬਰ (ਵਿ. ਪ੍ਰ.)
ਕਪੂਰਥਲਾ, 10 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਐਮ.ਸੀ.ਏ. ਦੂਜੇ ਸਮੈਸਟਰ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਨੇ 8.08 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਪਹਿਲਾ, ਰੀਆ ਸ਼ਰਮਾ ਨੇ 7.69 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਵਿਪਾਸ਼ਾ ਨੇ 7.46 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਸ਼ਾਨਦਾਰ ਨਤੀਜੇ ‘ਤੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਸ ਨਤੀਜੇ ਨੂੰ ਲੈ ਕੇ ਕਾਲਜ ਦੇ ਵਿਦਿਆਰਥੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਕਾਲਜ ਦੇ ਹੋਣਹਾਰ ਵਿਦਿਆਰਥੀ ਆਉਣ ਵਾਲੇ ਸਮੇਂ ਵਿਚ ਆਈ.ਟੀ. ਸੈਕਟਰ ਤੇ ਸਾਫ਼ਟਵੇਅਰ ਕੰਪਨੀਆਂ ਵਿਚ ਬਿਹਤਰ ਪਲੇਸਮੈਂਟ ਲਈ ਮਜ਼ਬੂਤੀ ਨਾਲ ਦਾਅਵੇਦਾਰੀ ਪੇਸ਼ ਕਰਨਗੇ |