ਸ਼ਹਿਰ ਦੀ ਮੁੱਖ ਸੜਕ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ)-ਸਬ-ਡਵੀਜ਼ਨ ਕਸਬਾ ਭੁਲੱਥ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਦਾ ਸ਼ਿਕਾਰ ਚੱਲ ਰਹੀ ਮੁੱਖ ਸੜਕ ਦਾ ਨਿਰਮਾਣ ਆਿਖ਼ਰਕਾਰ ਸ਼ੁਰੂ ਹੋ ਗਿਆ ਹੈ | ਐੱਚ. ਡੀ.
ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ)-ਸਬ-ਡਵੀਜ਼ਨ ਕਸਬਾ ਭੁਲੱਥ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਦਾ ਸ਼ਿਕਾਰ ਚੱਲ ਰਹੀ ਮੁੱਖ ਸੜਕ ਦਾ ਨਿਰਮਾਣ ਆਿਖ਼ਰਕਾਰ ਸ਼ੁਰੂ ਹੋ ਗਿਆ ਹੈ | ਐੱਚ.ਡੀ.ਐਫ.ਸੀ ਬੈਂਕ ਤੋਂ ਲੈ ਕੇ ਵੇਈਾ ਪੁਲ ਤੱਕ ਸੜਕ ’ਤੇ ਵੱਡੇ-ਵੱਡੇ ਟੋਏ ਪਏ ਹੋਣ ਤੇ ਬਰਸਾਤੀ ਪਾਣੀ ਜਮ੍ਹਾ ਰਹਿਣ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਬਰਸਾਤ ਦੌਰਾਨ ਸੜਕ ’ਤੇ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੁੰਦੀ ਸੀ, ਉੱਥੇ ਚਿੱਕੜ ਅਤੇ ਗੰਦਗੀ ਕਾਰਨ ਦੁਕਾਨਦਾਰਾਂ ਅਤੇ ਘਰਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਂਦੀਆਂ ਸਨ | ਸੜਕ ਦੀ ਮੁਰੰਮਤ ਅਤੇ ਨਿਰਮਾਣ ਲਈ ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਮੰਗਾਂ ਹੁਣ ਪੂਰੀਆਂ ਹੁੰਦੀਆਂ ਦਿਖਾਈ ਦੇ ਰਹੀਆਂ ਹਨ | ਪਿਛਲੇ ਦਿਨ ਤੋਂ ਸੜਕ ਦਾ ਨਿਰਮਾਣ ਕਾਰਜ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਵਿਚ ਰਾਹਤ ਦੀ ਉਮੀਦ ਜਾਗੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਪਾਰ ਮੰਡਲ ਦੇ ਚੇਅਰਮੈਨ ਲਕਸ਼ ਕੁਮਾਰ ਚੌਧਰੀ ਨੇ ਦੱਸਿਆ ਕਿ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਵਪਾਰ ਮੰਡਲ ਵੱਲੋਂ ਸਮੇਂ-ਸਮੇਂ ‘ਤੇ ਦਰਜ ਕਰਵਾਈਆਂ ਜਾਂਦੀਆਂ ਸ਼ਿਕਾਇਤਾਂ ਵਿਚ ਇਸ ਸੜਕ ਦੇ ਨਿਰਮਾਣ ਦੀ ਮੰਗ ਵੀ ਪ੍ਰਮੁੱਖਤਾ ਨਾਲ ਦਰਜ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਮਾਮਲਾ ਸਰਕਾਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਉਪਰੰਤ ਸੜਕ ਦੇ ਨਿਰਮਾਣ ਸਬੰਧੀ ਤੁਰੰਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ, ਜਿਸ ਤੋਂ ਬਾਅਦ ਹੁਣ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ |