10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਪੁਲਿਸ ਵਲੋਂ ਕੀਤਾ ਜਾ ਰਿਹਾ ਤਸ਼ੱਦਦ ਨਿੰਦਣਯੋਗ-ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦਾ ਪ੍ਰਚਾਰ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਸਬੰਧੀ ਆਵਾਜ਼ ਉਠਾਉਣ ਵਾਲੇ ਲੋਕਾਂ ‘ਤੇ ਪੁਲਿਸ ਵਲੋਂ ਕੀਤਾ ਜਾ ਰਿਹਾ ਕਥਿਤ ਤਸ਼ੱਦਦ ਬੇਹੱਦ ਚਿੰਤਾਜਨਕ ਤੇ ਨਿੰਦਣਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਤੇ ਦਿੜ੍ਹਬਾ ਹਲਕੇ ਦੇ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਨਸ਼ਿਆਂ ਵਿਚ ਵਾਧੇ ਸਬੰਧੀ ਸਵਾਲ ਪੁੱਛੇ ਜਾਣ ‘ਤੇ ਕਥਿਤ ਤੌਰ ‘ਤੇ ਉਨ੍ਹਾਂ ਧਮਕਾਉਣ ਤੋਂ ਬਾਅਦ ਹੋਈ ਉਨ੍ਹਾਂ ਦੀ ਮੌਤ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ‘ਤੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਪਰ ਜ਼ਮੀਨੀ ਪੱਧਰ ‘ਤੇ ਹਾਲਾਤ ਦਿਨ ਬਾ ਦਿਨ ਬਦਤਰ ਹੋ ਰਹੇ ਹਨ | ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਤੋਂ ਸਵਾਲ ਪੁੱਛਣਾ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਤੇ ਇਸਨੂੰ ਦਬਾਉਣ ਦੀ ਕੋਸ਼ਿਸ਼ ਸਰਾਸਰ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਵਿੱਤ ਮੰਤਰੀ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਸਬੰਧੀ ਦਰਜ ਕੀਤੇ ਕੇਸ ਵਿਚ ਸ਼ਾਮਲ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਹੈ ਤਾਂ ਉਸਨੂੰ ਨਸ਼ਾ ਸਮਗਲਰਾਂ ‘ਤੇ ਸਖ਼ਤੀ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਨਾਲ ਡੱਟ ਕੇ ਖੜੀ ਹੈ ਤੇ ਇਸ ਮੁੱਦੇ ਨੂੰ ਹਰੇਕ ਮੰਚ ‘ਤੇ ਚੁੱਕਿਆ ਜਾਵੇਗਾ | ਇਸੇ ਦੌਰਾਨ ਹੀ ਭਾਜਪਾ ਆਗੂ ਸਰਬਜੀਤ ਸਿੰਘ ਦਿਓਲ, ਵਿੱਕੀ ਗੁਜਰਾਲ, ਦਵਿੰਦਰ ਧੀਰ, ਡਾ. ਪ੍ਰਦੀਪ ਕੌਸ਼ਲ, ਸ਼ਿੰਦਰ ਸਿੰਘ, ਮੱਸਾ ਸਿੰਘ, ਕਮਲਜੀਤ ਪ੍ਰਭਾਕਰ, ਪ੍ਰਦੀਪ ਸੂਦ ਤੇ ਹੋਰਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਸ਼ਾਮਲ ਦੋਸ਼ੀ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਭਾਜਪਾ ਸੜਕਾਂ ‘ਤੇ ਆ ਕੇ ਸੰਘਰਸ਼ ਕਰੇਗੀ |

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਅਕਾਲੀ ਦਲ, ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਪਰਦਾਵਾਂ ਇਕ ਮੰਚ ’ਤੇ ਇਕੱਤਰ ਹੋਣ-ਜਥ... ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ
Ad Position 24