ਕਪੂਰਥਲਾ, 10 ਸਤੰਬਰ (ਅਮਰਜੀਤ ਕੋਮਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਕਪੂਰਥਲਾ ਹਲਕੇ ਦੇ ਸੇਵਾਦਾਰ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਪੰਜਾਬ ਵਿਚ ਵੱਖ-ਵੱਖ ਅਕਾਲੀ ਦਲਾਂ ਨਾਲ ਸਬੰਧਿਤ ਆਗੂਆਂ, ਸ਼ੋ੍ਰਮਣੀ ਕਮੇਟੀ, ਹਰਿਆਣਾ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸਿੱਖ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਮੰਚ ‘ਤੇ ਇਕੱਤਰ ਹੋ ਕੇ ਆਵਾਜ਼ ਬੁਲੰਦ ਕਰਨ ਤਾਂ ਜੋ ਪਿਛਲੇ 32 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾ ਕਰਵਾਇਆ ਜਾ ਸਕੇ | ਕਪੂਰਥਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਕੁੱਝ ਜਥੇਬੰਦੀਆਂ ਤੇ ਵੱਖ-ਵੱਖ ਅਕਾਲੀ ਦਲਾਂ ਦੇ ਕੁੱਝ ਆਗੂ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਉਠਾ ਰਹੇ ਹਨ ਪਰ ਜਿਨ੍ਹਾਂ ਚਿਰ ਤੱਕ ਇੱਕਜੁੱਟ ਹੋ ਕੇ ਸਮੁੱਚਾ ਸਿੱਖ ਪੰਥ ਕੇਂਦਰ ਤੇ ਪੰਜਾਬ ਸਰਕਾਰ ਨਾਲ ਗੱਲਬਾਤ ਨਹੀਂ ਕਰਦਾ ਉੱਨੀ ਦੇਰ ਤੱਕ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਇਸੇ ਤਰ੍ਹਾਂ ਲਟਕਿਆ ਰਹੇਗਾ | ਅਕਾਲੀ ਆਗੂ ਨੇ ਕਿਹਾ ਕਿ ਇਕ ਗੰਭੀਰ ਕਿਸਮ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਇਕ ਡੇਰੇ ਦੇ ਮੁਖੀ ਰਾਮ ਰਹੀਮ ਨੂੰ ਪਿਛਲੇ ਚਾਰ ਵਰਿ੍ਹਆਂ ਦੌਰਾਨ 17 ਵਾਰ ਹਰਿਆਣਾ ਸਰਕਾਰ ਵਲੋਂ ਪੈਰੋਲ ਦਿੱਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਦਿੱਲੀ ਦੰਗਿਆਂ ਵਿਚ ਸ਼ਾਮਲ ਰਹੇ ਇਕ ਵਿਅਕਤੀ ਕਿਸ਼ੋਰੀ ਲਾਲ ਦੀ ਫਾਂਸੀ ਦੀ ਸਜਾ ਉਮਰ ਕੈਦ ਵਿਚ ਬਦਲ ਚੁੱਕੀ ਹੈ | ਇਸੇ ਤਰ੍ਹਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਜੀਵ ਗਾਂਧੀ ਦੇ ਕਾਤਲਾਂ ਨੂੰ ਵੀ ਉਨ੍ਹਾਂ ਦੀ ਸਜਾ ਤੋਂ ਬਾਅਦ ਰਿਹਾਈ ਹੋ ਚੁੱਕੀ ਹੈ | ਪਰ ਕੇਂਦਰ ਸਰਕਾਰ ਵਲੋਂ ਨਾ ਤਾਂ ਬੰਦੀ ਸਿੰਘਾਂ ਨੂੰ ਪੈਰੋਲ ਦਿੱਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ | ਜਿਸਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਸਿੱਖ ਭਾਈਚਾਰੇ ਨਾਲ ਵਿਤਕਰਾ ਕਰ ਰਹੀ ਹੈ | ਜਥੇਦਾਰ ਖੁਸਰੋਪੁਰ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ ਕਈ ਵਰਿ੍ਹਆਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਮੋਰਚਾ ਵੀ ਲੱਗ ਚੁੱਕਾ ਹੈ | ਉਨ੍ਹਾਂ ਕਿਹਾ ਕਿ ਭਾਈ ਹਵਾਰਾ ਹਵਾਰਾ ਵਲੋਂ ਪਿਛਲੇ ਮਹੀਨੇ ਆਪਣੀ ਬਿਮਾਰ ਬਿਰਧ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨ ਦੀ ਪੈਰੋਲ ਮੰਗੀ ਸੀ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਕੇਵਲ ਇਕ ਦਿਨ ਦੀ ਪੈਰੋਲ ਦੇਣ ਦਾ ਫ਼ੈਸਲਾ ਲਿਆ ਗਿਆ, ਪਰ ਉਨ੍ਹਾਂ ਇਕ ਦਿਨ ਦੀ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਪੰਜਾਬ ਦੇ ਹਾਲਾਤ ਦਿਨ ਬਾ ਦਿਨ ਬਦਤਰ ਹੋ ਰਹੇ ਹਨ ਤੇ ਪੰਜਾਬ ਦੀ ਸਰਕਾਰ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਵਿਚ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰ ਰਹੀ ਹੈ, ਪਰ ਰਾਜ ਵਿਚ ਨਸ਼ਿਆਂ ਦੇ ਰੁਝਾਨ ਵਿਚ ਪਹਿਲਾਂ ਨਾਲੋਂ ਵਾਧਾ ਹੋਇਆ ਹੈ | ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਜਨਤਕ ਸਮਾਗਮਾਂ ਵਿਚ ਜਿਹੜੇ ਲੋਕ ਨਸ਼ਿਆਂ ਸਬੰਧੀ ਸਵਾਲ ਪੁੱਛਦੇ ਹਨ ਉਨ੍ਹਾਂ ‘ਤੇ ਪੁਲਿਸ ਵਲੋਂ ਕਥਿਤ ਤੌਰ ‘ਤੇ ਤਸ਼ੱਦਦ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਕ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਭਾਵੇਂ ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜਗਜੀਤ ਸਿੰਘ ਧਾਲੀਵਾਲ ਨੂੰ ਕਪੂਰਥਲਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਪਰ ਉਹ ਹਲਕੇ ਵਿਚ ਸੇਵਾਦਾਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ | ਇਸ ਮੌਕੇ ਬਲਵੰਤ ਸਿੰਘ, ਤਰਸੇਮ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਕੇਸਰਪੁਰ, ਦਰਸ਼ਨ ਸਿੰਘ ਬਿਹਾਰੀਪੁਰ, ਗੁਰਮੀਤ ਸਿੰਘ ਰਜਾਪੁਰ ਤੇ ਉਨ੍ਹਾਂ ਦੇ ਹੋਰ ਸਮਰਥਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਅਕਾਲੀ ਦਲ, ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਪਰਦਾਵਾਂ ਇਕ ਮੰਚ ’ਤੇ ਇਕੱਤਰ ਹੋਣ-ਜਥੇ. ਨਰਿੰਦਰ ਸਿੰਘ ਖੁਸਰੋਪੁਰ