11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਾਵਰਕਾਮ ਦੇ ਅਧਿਕਾਰੀਆਂ ਦੇ ਭਰੋਸੇ ਪਿੱਛੋਂ ਕਿਸਾਨਾਂ ਵਲੋਂ ਧਰਨਾ ਸਮਾਪਤ

ਨਡਾਲਾ, 11 ਸਤੰਬਰ (ਰਘਬਿੰਦਰ ਸਿੰਘ)-ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ਮਾੜੀ ਯੋਜਨਾਬੰਦੀ, ਕੋਲੇ ਦੀ ਘਾਟ ਅਤੇ ਬਿਜਲੀ ਉਤਪਾਦਨ ਸਮਰੱਥਾ ਵਿਚ ਲੋੜੀਂਦਾ ਵਾਧਾ ਨਾ ਕਰਨ ਕਾਰਨ ਸੂਬੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਹਿਰਾ ਨੇ ਕਿਹਾ ਕਿ ਲਗਾਤਾਰ ਅਤੇ ਅਣਦੱਸੇ ਬਿਜਲੀ ਕੱਟਾਂ ਕਾਰਨ ਉਦਯੋਗਿਕ ਇਕਾਈਆਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ | ਫ਼ੈਕਟਰੀਆਂ ਵਿਚ ਉਤਪਾਦਨ ਰੁਕਣ ਨਾਲ ਉਦਯੋਗਪਤੀਆਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ, ਜਦਕਿ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਮਸ਼ੀਨਰੀ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਵੀ ਖੱਜਲ-ਖੁਆਰ ਹੋ ਰਹੇ ਹਨ | ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ ਅਤੇ ਇਸੇ ਕਾਰਨ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ |ਵਿਧਾਇਕ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਤੀ ਸੰਕਟ ਵਿਚੋਂ ਲੰਘ ਰਿਹਾ ਹੈ ਅਤੇ ਲਗਭਗ 7,800 ਕਰੋੜ ਰੁਪਏ ਦੇ ਘਾਟੇ ਵਿਚ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਪ੍ਰਬੰਧਕੀ ਢਾਂਚੇ ਅਤੇ ਬਿਜਲੀ ਖੇਤਰ ਦੀਆਂ ਨੀਤੀਆਂ ਦੀ ਨਾਕਾਮੀ ਨੂੰ ਦਰਸਾਉਂਦੀ ਹੈ | ਖਹਿਰਾ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਮੁਫ਼ਤ ਬਿਜਲੀ ਦੀਆਂ ਯੋਜਨਾਵਾਂ ਹੀ ਨਹੀਂ, ਸਗੋਂ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਦੀ ਵੀ ਲੋੜ ਹੈ | ਉਨ੍ਹਾਂ ਸਰਕਾਰ ਨੂੰ ਬਿਜਲੀ ਉਤਪਾਦਨ ਵਧਾਉਣ, ਕੋਲੇ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਉਦਯੋਗਾਂ ਤੇ ਕਿਸਾਨਾਂ ਨੂੰ ਬਿਨਾਂ ਰੁਕਾਵਟ ਬਿਜਲੀ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ |

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

Ad Position 22
No active advertisement
ਪਿਛਲੀ ਖ਼ਬਰ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ | (ਹਾਸ਼ੀਏ ’ਚ) ਮਿ੍ਤਕ ਰਵਿੰਦਰ ਸਿੰਘ ਦੀ ਫਾਈਲ ਫ਼ੋਟੋ | 2 ਮੋਟਰ... ਅਗਲੀ ਖ਼ਬਰ ਸਿੰਧ ’ਚ ਦੋ ਨਾਬਾਲਗ ਹਿੰਦੂ ਭੈਣਾਂ ਨੂੰ ਅਗਵਾ ਕਰਕੇ ਜਬਰੀ ਕਰਵਾਇਆ ਧਰਮ ਪਰਿਵਰਤਨ ਤੇ ਨਿਕਾਹ
Ad Position 24