12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਨ.ਪੀ.ਐਸ. ਤੇ ਯੂ.ਪੀ.ਐਸ. ਦੀ ਥਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਕਪੂਰਥਲਾ, 11 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਕਪੂਰਥਲਾ, 11 ਸਤੰਬਰ (ਵਿ.ਪ੍ਰ.)-ਪੀ. ਐਂਡ ਟੀ. ਆਡਿਟ ਅਤੇ ਕੇਂਦਰ ਸਰਕਾਰ ਤੇ ਰਾਜ ਸਰਕਾਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਦਿਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਜਿੰਦਰ ਵਰਮਾ, ਹਰਿੰਦਰ ਸੀਤਲ, ਜਤਿੰਦਰ ਬੇਦੀ, ਸ਼ਾਮਲ ਲਾਲ, ਉਪ ਪ੍ਰਧਾਨ ਅਮਰਜੀਤ ਸਿੰਘ ਤੇ ਬਹੁਤ ਸਾਰੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਿੰਦਰ ਸ਼ੀਤਲ ਤੇ ਕੁਲਦੀਪ ਸਿੰਘ ਚੀਮਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 8ਵੇਂ ਪੇ ਕਮਿਸ਼ਨ ਵਿਚ ਸੇਵਾ ਮੁਕਤ ਕਰਮਚਾਰੀ ਚਾਹੇ ਉਹ ਰਾਜ ਸਰਕਾਰ ਦੇ ਜਾਂ ਕੇਂਦਰ ਸਰਕਾਰ ਦੇ ਹੋਣ ਉਨ੍ਹਾਂ ਦੇ ਹਿੱਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਲਈ ਬੁਢਾਪੇ ਵਿਚ ਉਨ੍ਹਾਂ ਦੀ ਪੈਨਸ਼ਨ ਸਹਾਰਾ ਹੁੰਦੀ ਹੈ ਤੇ ਪੈਨਸ਼ਨ ਕਾਰਨ ਹੀ ਉਨ੍ਹਾਂ ਦੇ ਬੱਚੇ ਉਨ੍ਹਾਂ ਦੀ ਦੇਖਭਾਲ ਨੂੰ ਤਰਜੀਹ ਦਿੰਦੇ ਹਨ | ਉਨ੍ਹਾਂ ਕਿਹਾ ਕਿ ਇਕ ਲੀਡਰ ਦੇਸ਼ ਦਾ ਮੈਂਬਰ ਪਾਰਲੀਮੈਂਟ ਬਣ ਕੇ ਸਾਰੀ ਉਮਰ ਦਾ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ 18 ਪ੍ਰਤੀਸ਼ਤ ਬਕਾਇਆ ਡੀ.ਏ. ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਐਨ.ਪੀ.ਐਸ. ਤੇ ਯੂ.ਪੀ.ਐਸ. ਦੀ ਥਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਮੀਟਿੰਗ ਵਿਚ ਐਸੋਸੀਏਸ਼ਨ ਦੇ ਮੈਂਬਰ ਮਾਨ ਸਿੰਘ, ਸ਼ਾਮ ਲਾਲ, ਹਰਮੀਤ ਸਿੰਘ ਭਾਟੀਆ ਤੇ ਐਸੋਸੀਏਸ਼ਨ ਦੇ ਕਨਵੀਨਰ ਕੁਲਦੀਪ ਰਾਣਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. ਦੇ ਰਾਜ ਭਾਸ਼ਾ ਵਿਭਾਗ ਵਲੋਂ ਹਿੰਦੀ ਪੰਦ੍ਹਰਵਾੜੇ ਦੌਰਾਨ 21 ਸਤੰਬਰ ਤੱਕ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ 1... ਅਗਲੀ ਖ਼ਬਰ ਚੋਣ ਨਤੀਜਾ ਐਲਾਨੇ ਜਾਣ ਤੋਂ ਬਾਅਦ ਬਾਰ ਦੇ ਮੈਂਬਰਾਂ ਨੇ ਢੋਲ ਦੀ ਤਾਲ ’ਤੇ ਭੰਗੜੇ ਪਾ ਕੇ ਜਿੱਤ ਦੇ ਜਸ਼ਨ ਮਨਾਏ ਫਗਵਾੜਾ...
Ad Position 24