12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦਾ ਡਾ. ਚੱਬੇਵਾਲ ਵਲੋਂ ਜਾਇਜ਼ਾ

ਫਗਵਾੜਾ, 11 ਸਤੰਬਰ (ਚਾਨਾ)-’ਮਿਸ਼ਨ ਕਲੀਨ ਪੰਜਾਬ’ ਤਹਿਤ ਸਿਵਲ ਹਸਪਤਾਲ ਫਗਵਾੜਾ ਵਿਖੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਜਾਇਜ਼ਾ ਲਿਆ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫਗਵਾੜਾ, 11 ਸਤੰਬਰ (ਚਾਨਾ)-’ਮਿਸ਼ਨ ਕਲੀਨ ਪੰਜਾਬ’ ਤਹਿਤ ਸਿਵਲ ਹਸਪਤਾਲ ਫਗਵਾੜਾ ਵਿਖੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਅੱਜ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਜਾਇਜ਼ਾ ਲਿਆ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਐਮ.ਸੀ. ਕਮਿਸ਼ਨਰ ਰਣਦੀਪ ਸਿੰਘ ਹੀਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 29 ਅਗਸਤ ਤੋਂ ਸੂਬੇ ਭਰ ‘ਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸ਼ਹਿਰਾਂ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਤੇ ਕੂੜੇ ਦੇ ਸਹੀ ਨਿਪਟਾਰੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਤੇ ਕੂੜੇ ਨੂੰ ਨਿਰਧਾਰਿਤ ਥਾਵਾਂ ‘ਤੇ ਹੀ ਪਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਟੇਡੀਅਮ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ ਅਗਲੀ ਖ਼ਬਰ ਫਗਵਾੜਾ ’ਚ 30 ਲੱਖ ਰੁਪਏ ਦੇ ਟਿਊਬਵੈੱਲ ਪ੍ਰਾਜੈਕਟ ਦਾ ਉਦਘਾਟਨ
Ad Position 24