12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰੂ ਨਾਨਕ ਸਟੇਡੀਅਮ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ

ਕਪੂਰਥਲਾ, 11 ਸਤੰਬਰ (ਸਡਾਨਾ)-ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਖ਼ਰਚੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ 35 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸਟੇਡੀਅਮ ਵਿਚ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ | ਜਿਸ ਤਹਿਤ ਸਟੇਡੀਅਮ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ, ਸਟੇਡੀਅਮ ਦੀ ਮੁੱਖ ਸੜਕ ਅਤੇ ਖਿਡਾਰੀਆਂ ਲਈ ਨਵੇਂ ਟਾਈਲਟ ਬਲਾਕਾਂ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਥਲੈਟਿਕਸ ਟਰੇਕ ਤੇ ਪੌੜੀਆਂ ਦੀ ਮੁਰੰਮਤ ਦੇ ਨਾਲ-ਨਾਲ ਰੰਗ ਰੋਗਣ ਦਾ ਕੰਮ ਵੀ ਕਰਵਾਇਆ ਜਾਵੇਗਾ | ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਅਨੂਪਮ ਕਲੇਰ ਨੇ ਦੱਸਿਆ ਕਿ ਸਟੇਡੀਅਮ ਵਿਚ ਵਿਕਾਸ ਕਾਰਜਾਂ ਉਪਰੰਤ ਖਿਡਾਰੀਆਂ ਨੂੰ ਹੋਰ ਸਹੂਲਤਾਂ ਮਿਲਣਗੀਆਂ |

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ ਅਗਲੀ ਖ਼ਬਰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦਾ ਡਾ. ਚੱਬੇਵਾਲ ਵਲੋਂ ਜਾਇਜ਼ਾ
Ad Position 24