14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਚਲਾਇਆ ਗਿਆ ਕਾਸੋ ਅਭਿਆਨ

ਕਪੂਰਥਲਾ, 12 ਸਤੰਬਰ (ਅਮਰਜੀਤ ਸਿੰਘ ਸਡਾਨਾ)-ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਵਲੋਂ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕਪੂਰਥਲਾ, 12 ਸਤੰਬਰ (ਅਮਰਜੀਤ ਸਿੰਘ ਸਡਾਨਾ)-ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਵਲੋਂ ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਇਸ ਕਾਸੋ ਅਪ੍ਰੇਸ਼ਨ ਦਾ ਮਤਲਬ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਪੁਲਿਸ ਟੀਮਾਂ ਵਲੋਂ ਸਵੇਰ ਤੋਂ ਹੀ ਛਾਪੇਮਾਰੀ ਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ 23 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਗਿ੍ਫ਼ਤਾਰੀਆਂ ਵਿਚ ਕੁੱਲ 170 ਗ੍ਰਾਮ ਹੈਰੋਇਨ, 262 ਨਸ਼ੀਲੀਆਂ ਗੋਲੀਆਂ, 40 ਕੈਪਸੂਲ ਅਤੇ 61.980 ਕਿੱਲੋ ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ ਤੇ ਵੱਖ-ਵੱਖ ਥਾਣਿਆਂ ਵਿਚ ਬਣਦੀ ਧਾਰਾਵਾਂ ਤਹਿਤ 19 ਕੇਸ ਦਰਜ ਕੀਤੇ ਗਏ ਹਨ | ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਨਸ਼ਿਆਂ ਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ ਤੇ ਆਉਂਦੇ ਦਿਨਾਂ ਦੌਰਾਨ ਵੀ ਇਹ ਛਾਪਾ ਮੁਹਿੰਮ ਜਾਰੀ ਰੱਖੀ ਜਾਵੇਗੀ | ਸੁਲਤਾਨਪੁਰ ਲੋਧੀ ਇਲਾਕੇ ਵਿਚ ਪੁਲਿਸ ਟੀਮਾਂ ਦੇ ਨਾਲ ਆਬਕਾਰੀ ਵਿਭਾਗ ਦੀਆਂ ਟੀਮਾਂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਘਰ ’ਚ ਸੁੱਤਾ ਰਿਹਾ ਪਰਿਵਾਰ, ਚੋਰ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਲੈ ਉੱਡੇ ਅਗਲੀ ਖ਼ਬਰ ਪਿੰਡ ਚਹੇੜੂ ਵਿਖੇ 44ਵਾਂ ਖੇਡ ਮੇਲਾ ਅੱਜ
Ad Position 24