14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਹੋਈ

ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਵਿਖੇ ਹੋਈ | ਇਸ ਮੌਕੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪਿੰਦਰ ਸਿੰਘ ਪਿੰਦਾ ਤੇ ਹੋਰ ਕਿਸਾਨ ਆਗੂਆਂ ਨੇ ਪਾਵਰਕਾਮ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਉਹ ਆਪਣੀਆਂ ਫ਼ਸਲਾਂ ਪਾਲ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਇਸ ਲਈ ਬੇਲਰ ਰਾਹੀਂ ਪਰਾਲੀ ਇਕੱਤਰ ਕਰਨ ਵਾਲੇ ਵਿਅਕਤੀ ਜਿਨ੍ਹਾਂ ਨੂੰ ਸਰਕਾਰ ਵਲੋਂ ਸਬਸਿਡੀ ’ਤੇ ਬੇਲਰ ਦਿੱਤੇ ਗਏ ਹਨ ਉਹ ਕਿਸਾਨਾਂ ਤੋਂ ਬਿਨਾਂ ਵਜ੍ਹਾ ਉਗਰਾਹੀ ਨਾ ਕਰਨ | ਮੀਟਿੰਗ ਦੇ ਚੱਲਦਿਆਂ ਕਿਸਾਨ ਆਗੂ ਸੁਖਵਿੰਦਰ ਸਿੰਘ ਬੋਪਾਰਾਏ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਤੇ ਬੱਗਾ ਸਿੰਘ ਘੁੰਮਣ ਨੂੰ ਇਕਾਈ ਪ੍ਰਧਾਨ ਭੁਲੱਥ ਨਿਯੁਕਤ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ ਜੇ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਗੁਰਦੁਆਰਾ ਸੰਤਸਰ ਸਾਹਿਬ ਭੁਲੱਥ ਵਿਖੇ ਹੋਈ | ਇਸ ਮੌਕੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪਿੰਦਰ ਸਿੰਘ ਪਿੰਦਾ ਤੇ ਹੋਰ ਕਿਸਾਨ ਆਗੂਆਂ ਨੇ ਪਾਵਰਕਾਮ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਉਹ ਆਪਣੀਆਂ ਫ਼ਸਲਾਂ ਪਾਲ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਇਸ ਲਈ ਬੇਲਰ ਰਾਹੀਂ ਪਰਾਲੀ ਇਕੱਤਰ ਕਰਨ ਵਾਲੇ ਵਿਅਕਤੀ ਜਿਨ੍ਹਾਂ ਨੂੰ ਸਰਕਾਰ ਵਲੋਂ ਸਬਸਿਡੀ ’ਤੇ ਬੇਲਰ ਦਿੱਤੇ ਗਏ ਹਨ ਉਹ ਕਿਸਾਨਾਂ ਤੋਂ ਬਿਨਾਂ ਵਜ੍ਹਾ ਉਗਰਾਹੀ ਨਾ ਕਰਨ | ਮੀਟਿੰਗ ਦੇ ਚੱਲਦਿਆਂ ਕਿਸਾਨ ਆਗੂ ਸੁਖਵਿੰਦਰ ਸਿੰਘ ਬੋਪਾਰਾਏ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਤੇ ਬੱਗਾ ਸਿੰਘ ਘੁੰਮਣ ਨੂੰ ਇਕਾਈ ਪ੍ਰਧਾਨ ਭੁਲੱਥ ਨਿਯੁਕਤ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ ਜੇ.ਈ. ਕੈਸ਼ੀਅਰ, ਅੰਮਿ੍ਤਪਾਲ ਸਿੰਘ ਬੱਲ, ਮਹਿੰਦਰ ਸਿੰਘ, ਹਰਦੀਪ ਸਿੰਘ, ਪਵਨਦੀਪ ਸਿੰਘ, ਸੂਬੇਦਾਰ ਮਨਜੀਤ ਸਿੰਘ, ਬਲਜੀਤ ਸਿੰਘ, ਕੁਦਰਤਜੀਤ ਸਿੰਘ, ਜਸਵੰਤ ਸਿੰਘ ਸਲਾਮਤਪੁਰ, ਜੋਗਿੰਦਰ ਸਿੰਘ ਜੰਮੂ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ, ਸਤਬੀਰ ਸਿੰਘ, ਟੀਟਾ ਸਿੰਘ, ਸਤਨਾਮ ਸਿੰਘ, ਗੁਰਬਖ਼ਸ਼ ਸਿੰਘ, ਵਿਜੇਪਾਲ ਸਿੰਘ ਬਾਜਵਾ, ਮਾਸਟਰ ਜਸਬੀਰ ਸਿੰਘ ਭੁਲੱਥ, ਰਣਜੀਤ ਸਿੰਘ ਬੋਪਾਰਾਏ, ਕਮਲਜੀਤ ਸਿੰਘ ਬੋਪਾਰਾਏ, ਜੋ ਰਾਜ ਸਿੰਘ ਖੱਸਣ, ਗੁਰਦਿਆਲ ਸਿੰਘ ਸਰਪੰਚ ਮੇਤਲਾ, ਕੈਪਟਨ ਸੁਰਜੀਤ ਸਿੰਘ, ਬਲਵਿੰਦਰ ਸਿੰਘ, ਖੁਸ਼ਹਾਲ ਸਿੰਘ, ਧਰਮਜੀਤ ਸਿੰਘ ਬੋਪਾਰਾਏ, ਇੰਦਰਪਾਲ ਸਿੰਘ ਇਕਾਈ ਪ੍ਰਧਾਨ ਮੇਤਲਾ, ਜੋਗਾ ਸਿੰਘ, ਸੁਰਜੀਤ ਸਿੰਘ ਘੁੰਮਣ ਭੁਲੱਥ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਮੈਰੀਪੁਰ ਵਿਖੇ ਹੋਏ ਬੜੇ ਰੋਚਕ ਮੁਕਾਬਲੇ ਅਗਲੀ ਖ਼ਬਰ ਬਾਰਿਸ਼ ਦੇ ਪਾਣੀ ਨੂੰ ਲੈ ਕੇ ਗੁਆਂਢੀਆਂ ਦੀ ਹੋਈ ਲੜਾਈ, 3 ਜ਼ਖ਼ਮੀ
Ad Position 24