13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਡਵੋਕੇਟ ਸਰਾਂ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਭੁਲੱਥ ਦੇ ਤੀਸਰੀ ਵਾਰ ਪ੍ਰਧਾਨ ਬਣੇ

ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਬੀਤੇ ਦਿਨੀ ਬਾਰ ਐਸੋਸੀਏਸ਼ਨ ਭੁਲੱਥ ਦੀ ਸਰਬਸੰਮਤੀ ਨਾਲ ਚੋਣ ਹੋਈ ਐਡਵੋਕੇਟ ਪਰਵਿੰਦਰ ਸਿੰਘ ਸਰਾਂ ਤੀਸਰੀ ਵਾਰ ਪ੍ਰਧਾਨ ਚੁਣੇ ਗਏ | ਬੀਤੇ ਦਿਨੀ ਚੋਣ ਲਈ ਨਿਯੁਕਤ ਰਿਟਰਨਿੰਗ ਅਫ਼ਸਰ ਐਡਵੋਕੇਟ ਬਲਵੀਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਡਵੋਕੇਟ ਏ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਬੀਤੇ ਦਿਨੀ ਬਾਰ ਐਸੋਸੀਏਸ਼ਨ ਭੁਲੱਥ ਦੀ ਸਰਬਸੰਮਤੀ ਨਾਲ ਚੋਣ ਹੋਈ ਐਡਵੋਕੇਟ ਪਰਵਿੰਦਰ ਸਿੰਘ ਸਰਾਂ ਤੀਸਰੀ ਵਾਰ ਪ੍ਰਧਾਨ ਚੁਣੇ ਗਏ | ਬੀਤੇ ਦਿਨੀ ਚੋਣ ਲਈ ਨਿਯੁਕਤ ਰਿਟਰਨਿੰਗ ਅਫ਼ਸਰ ਐਡਵੋਕੇਟ ਬਲਵੀਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਡਵੋਕੇਟ ਏ.ਪੀ.ਐਸ. ਬੇਦੀ ਦੀ ਅਗਵਾਈ ਵਿਚ ਬਾਰ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਐਡਵੋਕੇਟ ਪਰਵਿੰਦਰ ਸਿੰਘ ਸਰਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਸ੍ਰੀਮਤੀ ਸਰਬਜੀਤ, ਜੂਨੀਅਰ ਮੀਤ ਪ੍ਰਧਾਨ ਧਰੁਵ ਗੁਪਤਾ, ਜਨਰਲ ਸਕੱਤਰ ਰਾਜਦੀਪ ਸਿੰਘ, ਜੁਆਇੰਟ ਸਕੱਤਰ ਮੰਜੂ ਬਾਲਾ, ਕੈਸ਼ੀਅਰ ਮਨਦੀਪ ਸਿੰਘ ਇਬਰਾਹੀਮ ਵਾਲ ਨੂੰ ਚੁਣਿਆ ਗਿਆ | ਇਸ ਮੌਕੇ ਬਾਰ ਦੇ ਨਵਨਿਯੁਕਤ ਪ੍ਰਧਾਨ ਨੇ ਬਾਰ ਦੇ ਸਮੂਹ ਮੈਂਬਰਾਂ ਨੂੰ ਭਰੋਸਾ ਦਿਵਾਇਆ ਕੇ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ, ਵਕੀਲਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨਗੇ | ਉਨ੍ਹਾਂ ਚੋਣ ਪ੍ਰਕਿਰਿਆ ਨੂੰ ਸਰਬਸੰਮਤੀ ਨਾਲ ਨੇਪਰੇ ਚੜ੍ਹਾਉਣ ਲਈ ਐਡਵੋਕੇਟ ਬਲਵੀਰ ਸਿੰਘ ਤੇ ਐਡਵੋਕੇਟ ੲੋ.ਪੀ.ਐਸ. ਬੇਦੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ | ਉਨ੍ਹਾਂ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ ਲਈ ਬਾਰ ਦੇ ਸਮੂਹ ਮੈਂਬਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਬਾਰ ਦੇ ਮੈਂਬਰਾਂ ਵੱਲੋਂ ਚੁਣੀ ਗਈ ਟੀਮ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕਰਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਕੁਲਵੰਤ ਸਿੰਘ ਸਹਿਗਲ, ਮਨਿੰਦਰ ਸਿੰਘ, ਸਤਪਾਲ ਵਧਾਵਨ, ਨਵਜਿੰਦਰ ਸਿੰਘ, ਮਨਦੀਪ ਸਿੰਘ ਮੁਲਤਾਨੀ, ਅਨੂਪ ਸਿੰਘ, ਅਮਰਦੀਪ ਸਿੰਘ ਖਹਿਰਾ, ਇਸ਼ਪਰੀਤ ਸਿੰਘ, ਗੁਰਪ੍ਰੀਤ ਸਿੰਘ ਰਤਨ, ਪੰਥਜੀਤ ਸਿੰਘ ਪੱਡਾ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ , ਅਭਿਸ਼ੇਕ ਢਲ, ਦੀਪਕ ਮੌਗਾ, ਨਵਦੀਪ ਸਹਿਗਲ, ਨਵਸੰਦੀਪ ਕੌਰ, ਦੀਪਕਾ, ਏਕਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਜਾਡਲੀ ਅਗਲੀ ਖ਼ਬਰ ਕੌਮੀ ਲੋਕ ਅਦਾਲਤ ’ਚ ਵੱਖ-ਵੱਖ ਜੁਡੀਸ਼ੀਅਲ ਬੈਂਚਾਂ ਵਲੋਂ 18080 ਕੇਸਾਂ ਦਾ ਨਿਪਟਾਰਾ
Ad Position 24