13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਕਾਬੂ

ਭੁਲੱਥ, 12 ਸਤੰਬਰ (ਮਨਜੀਤ ਸਿੰਘ ਰਤਨ)-ਮਹਾਮਾਈ ਚਿੰਤਪੁਰਨੀ ਕਲੱਬ ਭੁਲੱਥ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣੇਸ਼ ਪੂਜਾ ਉਤਸਵ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | 14 ਸਤੰਬਰ ਤੋਂ 20 ਸਤੰਬਰ ਤੱਕ ਚੱਲਣ ਵਾਲੇ ਇਸ ਧਾਰਮਿਕ ਉਤਸਵ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਤਸਵ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਕਲੱਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਉਤਸਵ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੇਵਾਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਉਤਸਵ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਪ੍ਰਬੰਧਕਾਂ ਨੇ ਦੱਸਿਆ ਕਿ 14 ਸਤੰਬਰ ਨੂੰ ਸਵੇਰੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਉਪਰੰਤ ਗਣੇਸ਼ ਜੀ ਦੀ ਮੂਰਤੀ ਦੀ ਵਿਧੀ-ਵਿਧਾਨ ਅਨੁਸਾਰ ਸਥਾਪਨਾ ਕੀਤੀ ਜਾਵੇਗੀ | ਉਤਸਵ ਦੌਰਾਨ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਆਰਤੀ ਕੀਤੀ ਜਾਵੇਗੀ, ਜਿਸ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ | ਇਸ ਤੋਂ ਇਲਾਵਾ ਰੋਜ਼ਾਨਾ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਜਾਵੇਗੀ | ਕਲੱਬ ਦੇ ਸੇਵਾਦਾਰਾਂ ਵੱਲੋਂ ਲੰਗਰ ਅਤੇ ਹੋਰ ਸੇਵਾ ਕਾਰਜਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਡਿਊਟੀਆਂ ਸੰਭਾਲੀਆਂ ਜਾਣਗੀਆਂ | ਉਤਸਵ ਦੇ ਆਖਰੀ ਦਿਨ 20 ਸਤੰਬਰ, ਦਿਨ ਐਤਵਾਰ ਨੂੰ ਗਣੇਸ਼ ਜੀ ਦੀ ਮੂਰਤੀ ਦਾ ਵਿਸਰਜਨ ਬਿਆਸ ਦਰਿਆ ਵਿਚ ਸ਼ਰਧਾ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਗਣੇਸ਼ ਪੂਜਾ ਉਤਸਵ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਉਣ ਦੀ ਅਪੀਲ ਕੀਤੀ | ਇਸ ਮੌਕੇ ਤੇ ਪਰਮਜੀਤ ਗੋਗਨਾ, ਜਤਿੰਦਰ ਕੁਮਾਰ ਟਿੰਕੂ, ਬਨਾਰਸੀ ਦਾਸ ਖੁੱਲਰ, ਰਾਜਾ ਖੁਲਰ, ਰਾਜੂ ਯਾਦਵ, ਸੁਨੀਲ ਭਾਟੀਆ, ਮਨਜੀਤ ਸਿੰਘ ਭੂਈ, ਚਰਨਜੀਤ ਬੱਬਰ, ਮਿਸਤਰੀ ਸੰਤੋਖ ਸਿੰਘ, ਗੁਰਦੀਪ ਬੱਬਰ, ਰਜਿੰਦਰ ਕੁਮਾਰ, ਹੁਸਨ ਲਾਲ , ਕਮਲਜੀਤ ਸ਼ੈਲੀ, ਸ਼ੈਲੀ ਸੇਠੀ, ਦੀਪਕ ਰਤਨ, ਪੰਡਿਤ ਰਤਨ ਲਾਲ ਸ਼ਰਮਾ, ਰਾਮ ਤੀਰਥ, ਰਾਜ ਕੁਮਾਰ, ਕੁਲਬੀਰ ਸਿੰਘ, ਰਜਿੰਦਰ ਕੁਮਾਰ, ਦੀਪਕ ਭੋਲਾ, ਅਸ਼ਵਨੀ ਕੁਮਾਰ, ਅਜੇ ਕੁਮਾਰ, ਰਾਘਵ ਪਾਸੀ, ਪ੍ਰਵੇਸ਼ ਕੁਮਾਰ, ਵਿਜੇ ਰਤਨ, ਕਰਮਜੀਤ ਬੋਬੀ, ਸੰਦੀਪ ਰਤਨ ਅਤੇ ਹੋਰ ਸੇਵਾਦਾਰ ਹਾਜ਼ਰ ਸਨ |

Ad Position 21
repet_subhas-goyals [Copy P29]
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਚਾਰ ਕਾਬੂ 13-09-2026

Ad Position 22
No active advertisement
ਪਿਛਲੀ ਖ਼ਬਰ ਡਾ. ਰਾਜਨ ਆਈ ਕੇਅਰ ਵਿਖੇ 41ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਦੀ ਸਮਾਪਤੀ ਅਗਲੀ ਖ਼ਬਰ ਮੁਫ਼ਤ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਅਸਲੀਅਤ ਲੋਕਾਂ ਦੇ ਵਧਦੇ ਬਿਜਲੀ ਬਿੱਲਾਂ ਨੇ ਕੀਤੀ ਬੇਨਕਾਬ-ਅਜੇ ਮੰਗੂਪੁਰ
Ad Position 24