13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਾਂਗਰਸੀ ਆਗੂ ਲਾਭ ਚੰਦ ਥਿੱਗਲੀ ਵਲੋਂ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਦਾ ਸਨਮਾਨ

ਹੁਸੈਨਪੁਰ, 12 ਸਤੰਬਰ (ਤਰਲੋਚਨ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲ੍ਹੀ ਨੂੰ ਸਟੇਟ ਐਵਾਰਡ ਨਾਲ ਸਨਮਾਨੇ ਜਾਣ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤੇ ਨੰਬਰਦਾਰ ਲਾਭ ਚੰਦ ਥਿੱਗਲੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਮੱਲੀ ਨੂੰ ਸਟੇਟ ਐਵਾਰਡ ਮਿਲਣ ਨਾਲ ਜ਼ਿਲ੍ਹਾ ਕਪੂਰਥਲਾ ਦਾ ਨਾਂਅ ਪੰਜਾਬ ਭਰ ’ਚ ਰੌਸ਼ਨ ਹੋਇਆ ਹੈ | ਕਾਂਗਰਸ ਆਗੂ ਨੇ ਸਮੂਹ ਅਧਿਆਪਕਾਂ ਨੂੰ ਸੰਤੋਖ ਸਿੰਘ ਮੱਲ੍ਹੀ ਦੀ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਕੂਲ ’ਚ ਬੱਚਿਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਸਕੂਲ ਦੇ ਵਿਕਾਸ ਕਾਰਜਾਂ ਵੱਲ ਵੀ ਉਚੇਚਾ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਸਨਮਾਨ ਪ੍ਰਾਪਤ ਕਰਨ ਉਪਰੰਤ ਸੰਤੋਖ ਸਿੰਘ ਮੱਲੀ ਨੇ ਨੰਬਰਦਾਰ ਲਾਭ ਚੰਦ ਥਿੱਗਲੀ ਤੇ ਹੋਰ ਸ਼ਖਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਉਹ ਸਕੂਲ ਦੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਉਣ ਤੋਂ ਇਲਾਵਾ ਸਕੂਲ ਦੀ ਕਾਇਆ ਕਲਪ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ |ਇਸ ਮੌਕੇ ਭਜਨ ਰਾਮ, ਲਖਵੀਰ ਸਿੰਘ ਲੱਖੀ, ਗੁਰਦਾਸ ਉਰਫ਼ ਤੋਤਾ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਰਿੰਗ ਬੀਸਟ ਬਾਕਸਿੰਗ ਕਲੱਬ ਫਗਵਾੜਾ ਦੇ ਖਿਡਾਰੀਆਂ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤੇ 2 ਸਿਲਵਰ ਮੈਡਲ ਅਗਲੀ ਖ਼ਬਰ ਡਾ. ਰਾਜਨ ਆਈ ਕੇਅਰ ਵਿਖੇ 41ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਦੀ ਸਮਾਪਤੀ
Ad Position 24