ਐਡਵੋਕੇਟ ਸਰਾਂ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਦੇ ਤੀਸਰੀ ਵਾਰ ਪ੍ਰਧਾਨ ਬਣੇ
ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਭੁਲੱਥ ਦੀ ਸਰਬਸੰਮਤੀ ਨਾਲ ਚੋਣ ਹੋਈ ਪਰਵਿੰਦਰ ਸਿੰਘ ਸਰਾਂ ਤੀਸਰੀ ਵਾਰ ਪ੍ਰਧਾਨ ਚੁਣੇ ਗਏ, ਬੀਤੇ ਦਿਨੀਂ ਆਰ. ਓ.
ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਭੁਲੱਥ ਦੀ ਸਰਬਸੰਮਤੀ ਨਾਲ ਚੋਣ ਹੋਈ ਪਰਵਿੰਦਰ ਸਿੰਘ ਸਰਾਂ ਤੀਸਰੀ ਵਾਰ ਪ੍ਰਧਾਨ ਚੁਣੇ ਗਏ, ਬੀਤੇ ਦਿਨੀਂ ਆਰ.ਓ. ਬਲਵੀਰ ਸਿੰਘ ਤੇ ਏ.ਆਰ.ਓ. ਏ.ਪੀ.ਐਸ. ਬੇਦੀ ਦੀ ਅਗਵਾਈ ਵਿਚ ਬਾਰ ਐਸੋਸੀਏਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਈ, ਜਿਸ ਵਿਚ ਸਰਬਸੰਮਤੀ ਨਾਲ ਪਰਵਿੰਦਰ ਸਿੰਘ ਸਰਾਂ ਨੂੰ ਪ੍ਰਧਾਨ ਚੁਣਿਆ ਗਿਆ ਤੇ ਸੀਨੀਅਰ ਉਪ ਪ੍ਰਧਾਨ ਸਰਬਜੀਤ ਕੌਰ, ਜੂਨੀਅਰ ਮੀਤ ਪ੍ਰਧਾਨ ਧਰੁਵ ਗੁਪਤਾ, ਜਨਰਲ ਸਕੱਤਰ ਰਾਜਦੀਪ ਸਿੰਘ, ਜੁਆਇੰਟ ਸਕੱਤਰ ਮੰਜੂ ਬਾਲਾ, ਕੈਸ਼ੀਅਰ ਮਨਦੀਪ ਸਿੰਘ ਇਬਰਾਹੀਮਵਾਲ ਨੂੰ ਚੁਣਿਆ ਗਿਆ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਮਨਦੀਪ ਸਿੰਘ ਮੁਲਤਾਨੀ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਅਮਰਦੀਪ ਸਿੰਘ ਖਹਿਰਾ, ਐਡਵੋਕੇਟ ਇਸ਼ਪ੍ਰੀਤ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਰਤਨ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਸੁਖਵਿੰਦਰ ਸਿੰਘ , ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਅਭਿਸ਼ੇਕ ਢਲ, ਐਡਵੋਕੇਟ ਦੀਪਕ ਮੌਂਗਾ , ਐਡਵੋਕੇਟ ਨਵਦੀਪ ਸਹਿਗਲ, ਐਡਵੋਕੇਟ ਨਵਸੰਦੀਪ ਕੋਰ, ਐਡਵੋਕੇਟ ਦੀਪਕਾ, ਤੇ ਐਡਵੋਕੇਟ ਏਕਤਾ ਆਦਿ ਮੌਜੂਦ ਸਨ |