13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਫਗਵਾੜਾ ’ਚ ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ

ਫਗਵਾੜਾ, 12 ਸਤੰਬਰ (ਹਰਜੋਤ ਸਿੰਘ ਚਾਨਾ)- ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਹੁਣ ਚੋਰਾਂ ਵੱਲੋਂ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਬਾਬਾ ਗਧੀਆ ਇਲਾਕੇ ‘ਚ ਸਥਿਤ ਸ਼ੀਤਲਾ ਮਾਤਾ ਜੀ ਦੇ ਮੰਦਰ ‘ਚ ਬੀਤੀ ਰਾਤ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੰਦਰ ਦੀ ਉੱਪਰਲੀ ਮੰਜ਼ਿਲ ‘ਤੇ ਲੱਗੇ ਏਸੀ ਦੀਆਂ ਪਾਈਪਾਂ ਅਤੇ ਤਾਰਾਂ ਚੋਰੀ ਕਰ ਲਈਆਂ | ਮੰਦਿਰ ਦੇ ਪੰਡਿਤ ਸੀਤਾ ਰਾਮ ਜੀ ਨੇ ਦੱਸਿਆ ਕਿ ਸਵੇਰੇ ਘਟਨਾ ਦਾ ਪਤਾ ਲੱਗਣ ‘ਤੇ ਮੰਦਰ ਪ੍ਰਬੰਧਕਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ | ਚੋਰ ਸਿਰਫ਼ ਮੰਦਰ ਤੱਕ ਹੀ ਸੀਮਤ ਨਹੀਂ ਰਹੇ, ਸਗੋਂ ਆਸ-ਪਾਸ ਦੀਆਂ ਦੁਕਾਨਾਂ ਤੋਂ ਵੀ ਏਸੀ ਦੀਆਂ ਪਾਈਪਾਂ ਅਤੇ ਤਾਰਾਂ ਚੋਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ | ਮੰਦਰ ਪ੍ਰਬੰਧਕਾਂ ਤੇ ਸਥਾਨਕ ਲੋਕਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਚੋਰਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ | ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ 29 ਆਮ ਆਦਮੀ ਕਲੀਨਿਕਾਂ ’ਚੋਂ 15 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ-ਅਕਾਸ਼ ਬਾਂਸਲ ਅਗਲੀ ਖ਼ਬਰ ਪਿੰਡ ਵਾਟਾਂ ਵਾਲੀ ਖ਼ੁਰਦ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24