13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹੇ ’ਚ 29 ਆਮ ਆਦਮੀ ਕਲੀਨਿਕਾਂ ’ਚੋਂ 15 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ-ਅਕਾਸ਼ ਬਾਂਸਲ

ਕਪੂਰਥਲਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਇਸ ਸਮੇਂ ਚੱਲ ਰਹੇ 29 ਆਮ ਆਦਮੀ ਕਲੀਨਿਕਾਂ ਵਿਚੋਂ 15,13883 ਮਰੀਜ਼ਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ | ਜਿਸ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਤੇ ਵੀ ਬੋਝ ਘਟਿਆ ਹੈ ਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਲ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲੋਕਾਂ ਦੀ ਸਹੂਲਤ ਲਈ 12 ਨਵੇਂ ਆਮ ਆਦਮੀ ਕਲੀਨਿਕ ਬਹੁਤ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ | ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਇਨ੍ਹਾਂ ਕਲੀਨਿਕਾਂ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ | ਇਸੇ ਦੌਰਾਨ ਸਿਵਲ ਸਰਜਨ ਡਾ. ਰਜੀਵ ਪਰਾਸ਼ਰ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਦਾ ਮੁੱਖ ਉਦੇਸ਼ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ, ਮੈਡੀਕਲ ਸਲਾਹ, ਜਾਂਚ ਸੇਵਾਵਾਂ ਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣਾ ਹੈ | ਜਿਸ ਨਾਲ ਹਸਪਤਾਲਾਂ ਵਿਚ ਜਾਣ ਦੀ ਲੋੜ ਘਟੇਗੀ ਤੇ ਲੋਕ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਤੋਂ ਬਚ ਸਕਣਗੇ | ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 112 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਦੇਣ ਤੋਂ ਇਲਾਵਾ ਬਿਮਾਰੀਆਂ ਦੀ ਪਹਿਚਾਣ ਲਈ 42 ਤਰ੍ਹਾਂ ਦੇ ਮੁਫ਼ਤ ਟੈੱਸਟ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਭੇਜਣ ਦੀ ਵੀ ਵਿਵਸਥਾ ਕੀਤੀ ਗਈ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਿਸ਼ਤੇਦਾਰਾਂ ਵਲੋਂ ਔਰਤ ਦੀ ਕੁੱਟਮਾਰ ਅਗਲੀ ਖ਼ਬਰ ਫਗਵਾੜਾ ’ਚ ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ
Ad Position 24