13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਧੱਕੇਸ਼ਾਹੀ ਅਤੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਦੀ ਸੂਬਾ ਸਰਕਾਰ ਆਵਾਜ਼ ਦਬਾਅ ਰਹੀ ਹੈ-ਗੁਰਦੀਪ ਭੰਡਾਲ

ਕਪੂਰਥਲਾ, 12 ਸਤੰਬਰ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਸੂਬੇ ਵਿਚ ਵੱਧ ਰਹੇ ਨਸ਼ੇ ਅਤੇ ਨਸ਼ੇ ਖਿਲਾਫ਼ ਆਵਾਜ਼ ਉਠਾਉਣ ਵਾਲਿਆਂ ਨਾਲ ਹੋ ਰਹੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਅਤੇ ਉਸ ਦੀ ਨਸਲਕੁਸ਼ੀ ਲਈ ਨਸ਼ੇ ਨੂੰ ਯੋਜਨਾਬੱਧ ਢੰਗ ਨਾਲ ਫੈਲਣ ਦਿੱਤਾ ਜਾ ਰਿਹਾ ਹੈ, ਜਦਕਿ ਸੱਚ ਬੋਲਣ ਵਾਲਿਆਂ ਨੂੰ ਪੁਲਿਸ ਦੇ ਜਬਰ ਨਾਲ ਸਰਕਾਰ ਚੁੱਪ ਕਰਵਾ ਰਹੀ ਹੈ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿਚ ਨਸ਼ਾ ਗੰਭੀਰ ਸਮੱਸਿਆ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਮੋਹਨਜੀਤ ਸਿੰਘ ‘ਤੇ ਪੁਲਿਸ ਵਲੋਂ ਕੀਤਾ ਗਿਆ ਕਥਿਤ ਤਸ਼ੱਦਦ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜਬਾ ਦੇ ਇਕ ਪਿੰਡ ਵਿਚ ਪਿਤਾ ਵਲੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਗਈ ਤਾਂ ਉਸ ਨੂੰ ਕਥਿਤ ਤੌਰ ‘ਤੇ ਜ਼ਲੀਲ ਕੀਤਾ ਗਿਆ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨੌਕਰੀ ਮੰਗਣ ਵਾਲੇ ਨੌਜਵਾਨਾਂ ਨੂੰ ਡਾਂਗਾ ਮਿਲ ਰਹੀਆਂ ਹਨ ਤੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਵਿਰੁੱਧ ਦ ਮਨਕਾਰੀ ਨੀਤੀਆਂ ਅਪਨਾਈਆਂ ਜਾ ਰਹੀਆਂ ਹਨ ਤੇ ਅਜਿਹੀਆਂ ਕਾਰਵਾਈਆਂ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਗੁਲਜਾਰ ਸਿੰਘ ਦੀ ਹੋਈ ਮੌਤ ‘ਤੇ ਚੁੱਪ ਨਹੀਂ ਬੈਠੇਗੀ ਤੇ ਜਦੋਂ ਤੱਕ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਸੰਘਰਸ਼ ਲਈ ਲਾਮਬੰਦ ਹੋਣਗੇ |

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਸੰਡਰੇਵਾਲ ਛਿੰਝ ਮੇਲੇ ’ਚ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮ ਰਾਜ ਰਾਜ਼ੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਿਸ਼ਤੇਦਾਰਾਂ ਵਲੋਂ ਔਰਤ ਦੀ ਕੁੱਟਮਾਰ
Ad Position 24