14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਸਮਾਗਮ

ਭੁਲੱਥ, 13 ਸਤੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਨਾਲ ਜੁੜਦਿਆਂ ਆਪਣਾ ਜੀਵਨ ਸਫਲ ਬਣਾਉਣ ਦਾ ਸੰਦੇਸ਼ ਲਿਆ | ਧਾਰਮਿਕ ਸਮਾਗਮ ਦੀ ਸ਼ੁਰੂਆਤ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਨਾਲ ਹੋਈ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ | ਇਸ ਮੌਕੇ ਭਾਈ ਦੀਪ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ, ਭਾਈ ਹਰਮਨਜੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਜੀ ਬਾਬਾ ਬਕਾਲਾ ਵਾਲਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਥਾ ਵਿਚਾਰ ਸਾਂਝੇ ਕੀਤੇ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਲੜ ਲੱਗਣ, ਨਾਮ ਸਿਮਰਨ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ | ਸੰਗਤਾਂ ਨੇ ਵੀ ਇਕਾਗਰਚਿੱਤ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਸਰਵਣ ਕੀਤੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਆਤਮਿਕ ਰੰਗ ਵਿਚ ਰੰਗਿਆ ਰਿਹਾ | ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸਰਬ ਸਾਂਝੇ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬਾਣੀ ਮਨੁੱਖ ਨੂੰ ਸੱਚ, ਸੇਵਾ, ਨਿਮਰਤਾ ਅਤੇ ਨਾਮ ਸਿਮਰਨ ਦਾ ਮਾਰਗ ਦਿਖਾਉਂਦੀ ਹੈ | ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ, ਰਾਗੀ-ਢਾਡੀ ਅਤੇ ਕਥਾਵਾਚਕ ਜਥਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ‘ਤੇ ਜੀ ਆਇਆਂ ਆਖਿਆ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਤੇ ਗੁਰਵਿੰਦਰ ਸਿੰਘ ਰਾਜਾ ਬਾਜਵਾ, ਸਤਵਿੰਦਰ ਸਿੰਘ ਸ਼੍ਰੋਮਣੀ ਕਮੇਟੀ ਮੈਨੇਜਰ ਸੁਲਤਾਨਪੁਰ ਲੋਧੀ, ਕੈਪਟਨ ਬਲਵੀਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਹਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ ਸਾਹਬੀ ਚੀਮਾ, ਕਮਲਜੀਤ ਮੰਨਣ, ਸੁਰਿੰਦਰ ਸਿੰਘ ਸਰਪੰਚ ਬਾਗੜੀਆਂ , ਦਲਜੀਤ ਸਿੰਘ ਮੇਤਲਾ, ਸੁਖਬੀਰ ਸਿੰਘ ਕੰਗ, ਕਿਸਾਨ ਆਗੂ ਹਰਪਿੰਦਰ ਸਿੰਘ ਭਿੰਦਾ, ਸਬ ਇੰਸਪੈਕਟਰ ਹਰਦੀਪ ਸਿੰਘ, ਬੀਰ ਸਿੰਘ ਸਿੱਧੂ, ਰਮਨ ਕੰਡਾ, ਮਨਮੀਤ ਸਿੰਘ, ਇੰਸ. ਜਨਕ ਰਾਜ, ਸੁੱਚਾ ਸਿੰਘ ਹੰਸਪਾਲ, ਮਿਸਤਰੀ ਸੰਤੋਖ ਸਿੰਘ, ਸ਼ਾਮ ਲਾਲ ਸ਼ਰਮਾ, ਬਾਬਾ ਦੀਪਕ ਸ਼ਾਹ, ਬਲਵਿੰਦਰ ਸਿੰਘ ਚੀਮਾ, ਅਵਤਾਰ ਸਿੰਘ ਲਾਲੀਆ, ਸੁਰਿੰਦਰ ਸਿੰਘ ਲਾਲੀਆ, ਮਨਜੀਤ ਸਿੰਘ ਭੂਈ, ਅਸ਼ੋਕ ਕੁਮਾਰ ਘਈ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਭੁਲੱਥ, 13 ਸਤੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਨਾਲ ਜੁੜਦਿਆਂ ਆਪਣਾ ਜੀਵਨ ਸਫਲ ਬਣਾਉਣ ਦਾ ਸੰਦੇਸ਼ ਲਿਆ | ਧਾਰਮਿਕ ਸਮਾਗਮ ਦੀ ਸ਼ੁਰੂਆਤ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਨਾਲ ਹੋਈ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ | ਇਸ ਮੌਕੇ ਭਾਈ ਦੀਪ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ, ਭਾਈ ਹਰਮਨਜੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਜੀ ਬਾਬਾ ਬਕਾਲਾ ਵਾਲਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਥਾ ਵਿਚਾਰ ਸਾਂਝੇ ਕੀਤੇ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਲੜ ਲੱਗਣ, ਨਾਮ ਸਿਮਰਨ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ | ਸੰਗਤਾਂ ਨੇ ਵੀ ਇਕਾਗਰਚਿੱਤ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਸਰਵਣ ਕੀਤੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਆਤਮਿਕ ਰੰਗ ਵਿਚ ਰੰਗਿਆ ਰਿਹਾ | ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸਰਬ ਸਾਂਝੇ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬਾਣੀ ਮਨੁੱਖ ਨੂੰ ਸੱਚ, ਸੇਵਾ, ਨਿਮਰਤਾ ਅਤੇ ਨਾਮ ਸਿਮਰਨ ਦਾ ਮਾਰਗ ਦਿਖਾਉਂਦੀ ਹੈ | ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ, ਰਾਗੀ-ਢਾਡੀ ਅਤੇ ਕਥਾਵਾਚਕ ਜਥਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ‘ਤੇ ਜੀ ਆਇਆਂ ਆਖਿਆ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਤੇ ਗੁਰਵਿੰਦਰ ਸਿੰਘ ਰਾਜਾ ਬਾਜਵਾ, ਸਤਵਿੰਦਰ ਸਿੰਘ ਸ਼੍ਰੋਮਣੀ ਕਮੇਟੀ ਮੈਨੇਜਰ ਸੁਲਤਾਨਪੁਰ ਲੋਧੀ, ਕੈਪਟਨ ਬਲਵੀਰ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਹਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ ਸਾਹਬੀ ਚੀਮਾ, ਕਮਲਜੀਤ ਮੰਨਣ, ਸੁਰਿੰਦਰ ਸਿੰਘ ਸਰਪੰਚ ਬਾਗੜੀਆਂ , ਦਲਜੀਤ ਸਿੰਘ ਮੇਤਲਾ, ਸੁਖਬੀਰ ਸਿੰਘ ਕੰਗ, ਕਿਸਾਨ ਆਗੂ ਹਰਪਿੰਦਰ ਸਿੰਘ ਭਿੰਦਾ, ਸਬ ਇੰਸਪੈਕਟਰ ਹਰਦੀਪ ਸਿੰਘ, ਬੀਰ ਸਿੰਘ ਸਿੱਧੂ, ਰਮਨ ਕੰਡਾ, ਮਨਮੀਤ ਸਿੰਘ, ਇੰਸ.ਜਨਕ ਰਾਜ, ਸੁੱਚਾ ਸਿੰਘ ਹੰਸਪਾਲ, ਮਿਸਤਰੀ ਸੰਤੋਖ ਸਿੰਘ, ਸ਼ਾਮ ਲਾਲ ਸ਼ਰਮਾ, ਬਾਬਾ ਦੀਪਕ ਸ਼ਾਹ, ਬਲਵਿੰਦਰ ਸਿੰਘ ਚੀਮਾ, ਅਵਤਾਰ ਸਿੰਘ ਲਾਲੀਆ, ਸੁਰਿੰਦਰ ਸਿੰਘ ਲਾਲੀਆ, ਮਨਜੀਤ ਸਿੰਘ ਭੂਈ, ਅਸ਼ੋਕ ਕੁਮਾਰ ਘਈ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਦਾਸ ਦੇ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ.ਈ.ਓ. ਬਣਨ ’ਤੇ ਕੋਚ ਚਰਨਜੀਤ ਸਿੰਘ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਲਈ ਸ਼ਕਤੀਮਾਨ ਦੇ ਬੇਲਰ ਬਣੇ ਕਿਸਾਨਾਂ ਦੀ ਪਹਿਲੀ ਪਸੰਦ-ਜੋਗਾ ਸਿੰਘ ਥਿੰਦ
Ad Position 24