14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬੱਸ ਸਟੈਂਡ ’ਤੇ ਕੀਤੀ ਗੇਟ ਰੈਲੀ

ਕਪੂਰਥਲਾ, 13 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਗੁਰਮੀਤ ਸਿੰਘ, ਕਾਰਜਕਾਰੀ ਪ੍ਰਧਾਨ ਤਿਲਕ ਰਾਜ, ਜਨਰਲ ਸਕੱਤਰ ਤਰਸੇਮ ਸਿੰਘ ਸੈਣੀ ਤੇ ਜਨਰਲ ਸਕੱਤਰ ਸਿਲੰਦਰ ਸਿੰਘ ਦੀ ਅਗਵਾਈ ਵਿਚ ਐਸੋਸੀਏਸ਼ਨ ਵਲੋਂ ਬੱਸ ਸਟੈਂਡ ਕਪੂਰਥਲਾ ਵਿਖੇ ਇਕ ਗੇਟ ਰੈਲੀ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਰੋਹ ਵਿਚ ਆਏ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਮੇਂ ਸਿਰ ਪੈਨਸ਼ਨ ਦੀ ਅਦਾਇਗੀ ਨਾ ਕੀਤੇ ਜਾਣ ‘ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੀ ਅਗਸਤ ਮਹੀਨੇ ਦੀ ਪੈਨਸ਼ਨ ਤੇ ਤਨਖ਼ਾਹ 10 ਸਤੰਬਰ ਤੱਕ 33 ਪ੍ਰਤੀਸ਼ਤ ਪਾਈ ਗਈ ਹੈ ਤੇ ਇਸ ਸਬੰਧ ਵਿਚ ਐਸੋਸੀਏਸ਼ਨ ਵਲੋਂ ਮੈਨੇਜਮੈਂਟ ਨੂੰ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਬਕਾਇਆ ਰਕਮ ਪੈਨਸ਼ਨ ਦੇ ਖਾਤਿਆਂ ਵਿਚ ਨਹੀਂ ਪਾਈ ਗਈ, ਜਿਸ ਨੂੰ ਲੈ ਕੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਨੂੰ ਜ਼ੋਰ ਦੇ ਕੇ ਕਿਹਾ ਕਿ ਪੀ.ਆਰ.ਟੀ.ਸੀ. ਦੀ ਪੈਨਸ਼ਨਰਾਂ ਦੀ ਬਣਦੀ ਪੈਨਸ਼ਨ ਨਿਸ਼ਚਿਤ ਮਿਤੀ ਤੱਕ ਪਾਉਣੀ ਯਕੀਨੀ ਬਣਾਈ ਜਾਵੇ | ਰੈਲੀ ਨੂੰ ਤਿਲਕ ਰਾਜ, ਲਖਵਿੰਦਰ ਸਿੰਘ, ਤਰਸੇਮ ਸਿੰਘ ਸੈਣੀ, ਤੇ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਰੇਸ਼ਮ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਪਿਆਰਾ ਸਿੰਘ, ਰਾਮ ਲਾਲ, ਭਗਵਾਨ ਸਿੰਘ, ਐਂਚਲ ਸਿੰਘ, ਲਖਬੀਰ ਸਿੰਘ, ਸਤਿੰਦਰਪਾਲ, ਸੁਰਜੀਤ ਸਿੰਘ, ਬਲਦੇਵ ਸਿੰਘ, ਸੁਖ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਹੈਰੋਇਨ ਵੇਚਣ ਵਾਲੇ ਮਾਂ ਸਮੇਤ 2 ਸਕੇ ਭਰਾ ਕਾਬੂ
Ad Position 24