ਆਨੰਦ ਪਬਲਿਕ ਸਕੂਲ ਦੀ ਵਾਲੀਬਾਲ ਲੜਕਿਆਂ ਦੀ ਟੀਮ ਨੇ ਬਲਾਕ ਪੱਧਰੀ ਖੇਡਾਂ ਵਿਚ ਸੋਨ ਤਗਮਾ ਜਿੱਤਿਆ
ਕਪੂਰਥਲਾ, 13 ਸਤੰਬਰ (ਵਿ. ਪ੍ਰ.)
ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਅੰਡਰ 14 ਉਮਰ ਵਰਗ ਦੇ ਲੜਕਿਆਂ ਦੀ ਵਾਲੀਬਾਲ ਦੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਹੋਏ ਬਲਾਕ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸੋਨ ਤਗਮਾ ਜਿੱਤਣ ਵਾਲੀ ਸਕੂਲ ਦੀ ਟੀਮ ਵਿਚ ਪ੍ਰਣ ਪਵਾਰ, ਗੁਰਸ਼ਾਬਾਦ ਸਿੰਘ, ਪਿ੍ਤਿਸ਼ ਸ਼ੋਰੀ, ਨਵਸਿਮਰਨਜੀਤ ਸਿੰਘ, ਗੁਰਨੂਰ ਸਿੰਘ, ਜੈਸਵਾਰ ਕਲਿਆਣ, ਅੰਸ਼ੂਮਨ ਕਾਲੀਆ ਤੇ ਗੁਰਜੋਤ ਸਿੰਘ ਸ਼ਾਮਲ ਸਨ | ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ, ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਗਤੀਵਿਧੀ ਇੰਚਾਰਜ ਨੇਹਾ ਜੋਸ਼ੀ, ਸ੍ਰੀਮਤੀ ਕਰੁਨਾ ਤੇ ਕੋਆਰਡੀਨੇਟਰ ਲਵਲੀਨ ਕੌਰ ਤੇ ਬਬਿਤਾ ਨੇ ਵਾਲੀਬਾਲ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਨ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |