13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬੇਬੇ ਨਾਨਕੀ ਕਾਲਜ ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਕੋਰਸ ਦਾ ਨਤੀਜਾ ਰਿਹਾ ਸ਼ਾਨਦਾਰ

ਕਪੂਰਥਲਾ, 13 ਸਤੰਬਰ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਸਰਟੀਫਿਕੇਟ ਕੋਰਸ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕੋਰਸ ਵਿਚ ਸਾਹਿਲਪ੍ਰੀਤ ਕੌਰ ਨੇ 7. 81 ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕਪੂਰਥਲਾ, 13 ਸਤੰਬਰ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਸਰਟੀਫਿਕੇਟ ਕੋਰਸ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕੋਰਸ ਵਿਚ ਸਾਹਿਲਪ੍ਰੀਤ ਕੌਰ ਨੇ 7.81 ਐਸ.ਜੀ.ਪੀ.ਏ. ਲੈ ਕੇ ਪਹਿਲਾ, ਜਸਲੀਨ ਕੌਰ ਨੇ 7.38 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਰਮਨਦੀਪ ਕੌਰ ਨੇ 7.03 ਐਸ.ਜੀ.ਪੀ.ਏ. ਨਾਲ ਤੀਸਰਾ ਸਥਾਨ ਹਾਸਲ ਕੀਤਾ | ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਕੋਰਸ ਦੇ ਇੰਚਾਰਜ ਮੈਡਮ ਪਲਕਾ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ‘ਤੇ ਖ਼ੁਸ਼ੀ ਪ੍ਰਗਟ ਕੀਤੀ | ਵਿਭਾਗ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੋਰਸ ਵਿਦਿਆਰਥੀਆਂ ਨੂੰ ਪ੍ਰਯੋਗੀਕ ਅਤੇ ਰੁਜ਼ਗਾਰ ਮੁਖੀ ਹੁਨਰ ਪ੍ਰਦਾਨ ਕਰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਚੰਗੇ ਨਤੀਜੇ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਿਰ ’ਤੇ ਖੰਡਾ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਤੇ ਸ਼ੋ੍ਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਰਾਜਨੀਤਿਕ ਦਿ੍ਸ਼ ਨੂੰ ਨਵੇਂ ਸਿਰੇ ਤੋਂ ਬਦ...
Ad Position 24