ਬੀਬੀ ਕਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਬਰਿੰਦਪੁਰ ਦੀ ਸਾਬਕਾ ਸਰਪੰਚ ਤੇ ਸਵ. ਗੁਰਬਚਨ ਸਿੰਘ ਢੋਟ ਦੀ ਧਰਮ-ਪਤਨੀ ਬੀਬੀ ਕਰਮਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿੱਤ ਕੀਰਤਨ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਈ | ਇਸ ਮੌਕੇ ਭਾਈ ਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਅੰਤਿਮ ਅਰਦਾਸ ਉਪਰੰਤ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬੀਬੀ ਕਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਪਿੰਡ ਦੀ ਸਰਪੰਚ ਦੇ ਤੌਰ ‘ਤੇ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਉਨ੍ਹਾਂ ਬੀਬੀ ਕਰਮਜੀਤ ਦੇ ਜੀਵਨ ਦੇ ਵੱਖ - ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ.
ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਬਰਿੰਦਪੁਰ ਦੀ ਸਾਬਕਾ ਸਰਪੰਚ ਤੇ ਸਵ. ਗੁਰਬਚਨ ਸਿੰਘ ਢੋਟ ਦੀ ਧਰਮ-ਪਤਨੀ ਬੀਬੀ ਕਰਮਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿੱਤ ਕੀਰਤਨ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਈ | ਇਸ ਮੌਕੇ ਭਾਈ ਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਅੰਤਿਮ ਅਰਦਾਸ ਉਪਰੰਤ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬੀਬੀ ਕਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਪਿੰਡ ਦੀ ਸਰਪੰਚ ਦੇ ਤੌਰ ‘ਤੇ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਉਨ੍ਹਾਂ ਬੀਬੀ ਕਰਮਜੀਤ ਦੇ ਜੀਵਨ ਦੇ ਵੱਖ - ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਉੱਘੇ ਆਗੂ ਮਲਵਿੰਦਰ ਸਿੰਘ ਚਾਹਲ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਦਵਿੰਦਰ ਸਿੰਘ ਢੱਪਈ, ਸਾਬਕਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਐਡਵੋਕੇਟ ਕਰਮਜੀਤ ਸਿੰਘ ਥਿੰਦ, ਐਡਵੋਕੇਟ ਮਨੂੰ ਦੇਵ ਗੌਤਮ, ਐਡਵੋਕੇਟ ਰਾਮ ਦਿਆਲ ਗੌਤਮ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਪਰਮਜੀਤ ਸਿੰਘ ਦੁਆਬਾ, ਬਰਿੰਦਪੁਰ ਦੇ ਸਾਬਕਾ ਸਰਪੰਚ ਇੱਛਾ ਸਿੰਘ ਢੋਟ, ਸਾਬਕਾ ਸਰਪੰਚ ਜਸਵੰਤ ਸਿੰਘ ਲਾਲੀ, ਕੁਲਦੀਪ ਸਿੰਘ ਢੋਟ, ਗੁਰਦੀਪ ਸਿੰਘ ਨਾਰੰਗਪੁਰ, ਅਮਰਜੀਤ ਸਿੰਘ ਸੂਜੋਕਾਲੀਆ, ਸਾਧੂ ਸਿੰਘ ਮੁਸ਼ਕਵੇਦ, ਤਜਿੰਦਰ ਸਿੰਘ ਰਾਮਪੁਰ ਜਗੀਰ, ਸਤਨਾਮ ਸਿੰਘ ਫਾਜ਼ਲਵਾਲ, ਦਵਿੰਦਰਜੀਤ ਸਿੰਘ, ਹਰਗੋਬਿੰਦ ਸਿੰਘ, ਸੁਖਜਿੰਦਰ ਸਿੰਘ ਪਹਿਲਵਾਨ, ਸੰਤੋਖ ਸਿੰਘ ਸ਼ਾਹ, ਸੁਰਿੰਦਰ ਸਿੰਘ ਢੋਟ, ਹਿੰਮਤ ਸਿੰਘ ਢੋਟ, ਹਰਦੇਵ ਸਿੰਘ ਢੋਟ, ਹਰਦੀਪ ਸਿੰਘ ਢੋਟ, ਤਰਲੋਚਨ ਸਿੰਘ ਝੰਡ, ਨਿਰਮਲ ਸਿੰਘ, ਸਾਬਕਾ ਮੈਨੇਜਰ ਅਮਰ ਸਿੰਘ, ਸੀਨੀਅਰ ਕਾਂਗਰਸ ਆਗੂ ਜਸਬੀਰ ਸਿੰਘ ਰੰਧਾਵਾ ਢਪਈ, ਸੁਰਜੀਤ ਸਿੰਘ ਰਾਣਾ, ਰਜਿੰਦਰ ਸਿੰਘ ਵਾਲੀਆ, ਨੈਸ਼ਨਲ ਐਵਾਰਡੀ ਸਰਵਣ ਸਿੰਘ ਚੰਦੀ ਗੁਰਦੇਵ ਸਿੰਘ, ਤਾਰਾ ਸਿੰਘ, ਇੰਦਰਪਾਲ ਸਿੰਘ ਭਾਟੀਆ, ਬਲਜਿੰਦਰ ਸਿੰਘ ਲੋਧੀਵਾਲ, ਰਾਜਦੀਪ ਸਿੰਘ ਮਲਸੀਆਂ, ਪਰਮਜੀਤ ਸਿੰਘ ਢੋਟ, ਅਮਰਜੀਤ ਸਿੰਘ ਢੋਟ, ਅਮਰਬੀਰ ਸਿੰਘ ਢੋਟ, ਸੁਖਬੀਰ ਸਿੰਘ ਢੋਟ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਖੇਤਰ ਨਾਲ ਸਬੰਧਿਤ ਹੋਰ ਕਈ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |