14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਪਸੂਲਾਂ ਤੇ ਸ਼ਰਾਬ ਸਣੇ 2 ਵਿਅਕਤੀ ਕਾਬੂ

ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)- ਪਾਬੰਦੀਸ਼ੁਦਾ ਕੈਪਸੂਲ ਵੇਚਣ ਵਾਲੇ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਧਾਰਾ 223 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਐਸ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)- ਪਾਬੰਦੀਸ਼ੁਦਾ ਕੈਪਸੂਲ ਵੇਚਣ ਵਾਲੇ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਧਾਰਾ 223 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਰਿੰਦਰ ਸਿੰਘ ਵਾਸੀ ਦੌਲਤਪੁਰ ਜੋ ਕਿ ਬਿਨਾਂ ਕਿਸੇ ਡਾਕਟਰੀ ਪਰਚੀ ਦੇ ਕੈਪਸੂਲ ਵੇਚਦਾ ਹੈ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸਨੂੰ ਕਾਬੂ ਕਰਕੇ ਗੋਲੀਆਂ ਬਰਾਮਦ ਕੀਤੀਆਂ ਹਨ | ਨਾਮਜ਼ਦ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਰਿੰਦਰ ਸਿੰਘ ਵਾਸੀ ਦੌਲਤਪੁਰ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਸ਼ਰਾਬ ਸਣੇ ਕਾਬੂ ਕਰਕੇ 16 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੱਦੀ ਪੁੱਤਰ ਮੱਖਣ ਲਾਲ ਵਾਸੀ ਮਾਧੋਪੁਰ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਲੀਵਰ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਮਾਹਿਰ ਡਾ. ਦੀਸ਼ਾ ਨੇ ਦਿੱਤੇ ਅਹਿਮ ਸੁਝਾਅ ਅਗਲੀ ਖ਼ਬਰ ਪਾਰਟੀ ਹਿਤਾਂ ਲਈ ਹਲਕਾ ਇੰਚਾਰਜ ਲਾਉਣਾ ਜ਼ਰੂਰੀ-ਅਕਾਲੀ ਆਗੂ
Ad Position 24