14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਚਿਨ ਪਾਇਲਟ ਦੀ ਨਿਯੁਕਤੀ ’ਤੇ ਜੈਨਪੁਰ ਵਲੋਂ ਰਾਹੁਲ ਗਾਂਧੀ ਦਾ ਧੰਨਵਾਦ

ਸੁਲਤਾਨਪੁਰ ਲੋਧੀ, 14 ਸਤੰਬਰ (ਪ. ਪ.

Ad Position 21
repet_subhas-goyals [Copy P29]
ਬਲਜਿੰਦਰ ਸਿੰਘ ਜੈਨਪੁਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਸਮੇਂ | ਅਜੀਤ ਤਸਵੀਰ 15-09-2026
ਸੁਲਤਾਨਪੁਰ ਲੋਧੀ, 14 ਸਤੰਬਰ (ਪ.ਪ. ਰਾਹੀਂ)-ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਏ ਜਾਣ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਉਤਸ਼ਾਹ ਵਧੇਗਾ | ਸਚਿਨ ਪਾਇਲਟ ਦੀ ਨਿਯੁਕਤੀ ’ਤੇ ਕਾਂਗਰਸ ਹਾਈਕਮਾਨ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰ ਨੇ ਕਿਹਾ ਕਿ ਸਚਿਨ ਪਾਇਲਟ ਦੀ ਪੰਜਾਬ ਨਾਲ ਡੂੰਘੀ ਸਾਂਝ ਹੈ ਅਤੇ ਉਹ ਪੰਜਾਬ ਦੀ ਸਿਆਸਤ ਨੂੰ ਨੇੜਿਓਂ ਜਾਣਦੇ ਹਨ | ਉਹ ਕਾਂਗਰਸ ਦੇ ਸਾਰੇ ਆਗੂਆਂ ਨੂੰ ਨਾਲ ਕੇ ਚੱਲਣਗੇ ਜਿਸ ਨਾਲ ਪੰਜਾਬ ਵਿਚ ਕਾਂਗਰਸ ਨੂੰ ਭਾਰੀ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਜਿਸ ਲਈ ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਉਹ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਨੇਤਹਰੀਣ ਆਸ਼ਰਮ ਸਪਰੋੜ ਵਿਖੇ ਗੁਰੂ ਘਰਾਂ ਦੇ ਵਜ਼ੀਰਾਂ ਦੇ ਸਨਮਾਨ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਲੀਵਰ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਮਾਹਿਰ ਡਾ. ਦੀਸ਼ਾ ਨੇ ਦਿੱਤੇ ਅਹਿਮ ਸੁਝਾਅ
Ad Position 24