14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਦਲਿਤਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਕਾਂਗਰਸ : ਧਾਲੀਵਾਲ

ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸੂਰਜ ਠਾਕੁਰ ਨੇ ਫਗਵਾੜਾ ‘ਚ ਕਪੂਰਥਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਾਂਝੀ ਬੈਠਕ ਕਰਕੇ 15 ਸਤੰਬਰ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਇਨਸਾਫ਼ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਬੈਠਕ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ | ਸੂਰਜ ਠਾਕੁਰ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਸਵਰਗੀ ਗੁਲਜ਼ਾਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਫ਼ੈਸਲਾਕੁਨ ਲੜਾਈ ਹੈ, ਜਿਸ ਦੀ ਅਗਵਾਈ ਸੀਨੀਅਰ ਆਗੂ ਸਚਿਨ ਪਾਇਲਟ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੈ ਕੇ ਜਾਵੇਗੀ ਅਤੇ ਸਰਕਾਰ ਤੋਂ ਜਵਾਬਦੇਹੀ ਤੇ ਇਨਸਾਫ਼ ਦੀ ਮੰਗ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਦਲਿਤਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਤੇ ਪੀੜਤ ਪਰਿਵਾਰ ਦੇ ਨਾਲ ਡੱਟ ਕੇ ਖੜ੍ਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ 1 5 ਸਤੰਬਰ ਦਾ ਪ੍ਰਦਰਸ਼ਨ ‘ਆਪ’ ਸਰਕਾਰ ਦੀ ਤਾਬੂਤ ਵਿਚ ਆਖ਼ਰੀ ਕੀਲ ਸਾਬਿਤ ਹੋਵੇਗਾ ਤੇ 2027 ਦੀਆਂ ਚੋਣਾਂ ਲਈ ਕਾਂਗਰਸ ਦੀ ਮਜ਼ਬੂਤ ਨੀਂਹ ਰੱਖੇਗਾ | ਵਰਕਿੰਗ ਪ੍ਰਧਾਨ ਸੁਖਜਿੰਦਰ ਸਿੰਘ ਡੈਨੀ ਨੇ ਲੋਕਾਂ ਨੂੰ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਬੈਠਕ ਵਿਚ ਤਿੰਨਾਂ ਜ਼ਿਲ੍ਹਿਆਂ ਦੇ ਕਈ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਸ਼ੋਭਾ ਯਾਤਰਾ ਨਾਲ ਭੁਲੱਥ ਵਿਖੇ ਗਣੇਸ਼ ਪੂਜਾ ਉਤਸਵ ਦੀ ਸ਼ੁਰੂਆਤ ਅਗਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਭਲਕੇ ਡਵੀਜ਼ਨ ਪੱਧਰ ’ਤੇ ਧਰਨੇ ਦੇਵੇਗਾ-ਦਲਵਿੰਦਰ ਸਿੰਘ ਸਿੱਧੂ
Ad Position 24